ਨੌਜਵਾਨ ’ਤੇ ਗੋਲੀਆਂ ਚਲਾਉਣ ਵਾਲੇ ਅਣਪਛਾਤਿਆਂ ’ਤੇ ਮਾਮਲਾ ਦਰਜ
ਨੌਜਵਾਨ ਤੇ ਗੋਲੀਆਂ ਚਲਾਉਣ ਵਾਲੇ ਅਣਪਛਾਤਿਆਂ ਤੇ ਮਾਮਲਾ ਦਰਜ
Publish Date: Sat, 04 Apr 2026 07:04 PM (IST)
Updated Date: Sat, 04 Apr 2026 07:07 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਨੌਜਵਾਨ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾਉਣ ਵਾਲੇ ਅਣਪਛਾਤਿਆਂ ’ਤੇ ਮਾਮਲਾ ਦਰਜ ਕੀਤਾ ਗਿਆ। ਥਾਣਾ ਸਿਟੀ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਸੁਖਵਿੰਦਰ ਕੁਮਾਰ ਉਰਫ ਹਨੀ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਕਾਸੀ ਨਗਰ ਨੇ ਦੱਸਿਆ ਕਿ ਉਸ ਤੇ ਦੋਸਤ ਪ੍ਰਯੰਸ਼ੂ ’ਤੇ ਅਣਪਛਾਤਿਆਂ ਵੱਲੋਂ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਗਈਆਂ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਫਗਵਾੜਾ ’ਚ ਵੱਖ ਧਾਰਾਵਾਂ ਤਹਿਤ ਅਣਪਛਾਤਿਆਂ ’ਤੇ ਮਾਮਲਾ ਦਰਜ ਕਰ ਲਿਆ ਗਿਆ।