ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ’ਤੇ ਮਾਮਲਾ ਦਰਜ
ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਤੇ ਮਾਮਲਾ ਦਰਜ
Publish Date: Thu, 09 Apr 2026 07:07 PM (IST)
Updated Date: Thu, 09 Apr 2026 07:08 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ’ਤੇ ਮਾਮਲਾ ਦਰਜ ਕੀਤਾ ਗਿਆ। ਥਾਣਾ ਸਿਟੀ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਵੀਰ ਰਾਮ ਪੁੱਤਰ ਗੁਲਜਾਰੀ ਲਾਲ ਨੇ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਨੂੰ ਕੋਈ ਨਾ ਮਾਲੂਮ ਵਿਅਕਤੀ ਵਰਗਲਾ ਕੇ ਗੁਪਤ ਜਗ੍ਹਾ ’ਤੇ ਲੈ ਗਿਆ ਹੈ ਤੇ ਉਸ ਹਿਰਾਸਤ ਵਿਚ ਰੱਖਿਆ ਹੋਇਆ ਹੈ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ’ਤੇ ਮਾਮਲਾ ਦਰਜ ਕੀਤਾ ਗਿਆ।