ਲਾਪਰਵਾਹੀ ਕਾਰ ਚਾਲਕ ’ਤੇ ਮਾਮਲਾ ਦਰਜ
ਲਾਪਰਵਾਹੀ ਨਾਲ ਕਾਰ ਚਲਾਉਣ ਵਾਲੇ ਚਾਲਕ ਤੇ ਮਾਮਲਾ ਦਰਜ
Publish Date: Sat, 02 May 2026 07:00 PM (IST)
Updated Date: Sat, 02 May 2026 07:02 PM (IST)
ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਲਾਪਰਵਾਹੀ ਨਾਲ ਕਾਰ ਚਲਾਉਣ ਵਾਲੇ ਚਾਲਕ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਜਸਵੰਤ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਪਿੰਡ ਰਹੱਲੀ ਥਾਣਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਮਿਤੀ 30 ਅਪ੍ਰੈਲ ਨੂੰ ਉਹ ਆਪਣੀ ਪਤਨੀ ਕਿਰਨਦੀਪ ਕੌਰ ਨੂੰ ਆਪਣੇ ਮੋਟਰਸਾਈਕਲ ’ਤੇ ਜਲੰਧਰ ਤੋਂ ਰਹੱਲੀ ਨੂੰ ਜਾ ਰਿਹਾ ਸੀ ਤਾਂ ਬਘਾਣਾ ਨੇੜੇ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੀ ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਫੋਰਟਿਸ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਐਲਾਨ ਦਿੱਤਾ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਅਣਪਛਾਤੇ ਵਾਹਨ ਚਾਲਕ ’ਤੇ ਮਾਮਲਾ ਦਰਜ ਕੀਤਾ ਗਿਆ।