ਕੁੱਟਮਾਰ ਕਰਨ ਵਾਲਿਆਂ ’ਤੇ ਮਾਮਲਾ ਦਰਜ
ਕੁੱਟਮਾਰ ਕਰਨ ਵਾਲੇ ਚਾਰ ਤੇ ਮਾਮਲਾ ਦਰਜ
Publish Date: Thu, 05 Feb 2026 08:11 PM (IST)
Updated Date: Thu, 05 Feb 2026 08:14 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਕੁੱਟਮਾਰ ਕਰਨ ਵਾਲੇ ਚਾਰ ਵਿਅਕਤੀਆਂ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਸਿਟੀ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਜਸਨੀਤ ਸਿੰਘ ਉਰਫ ਪ੍ਰਿੰਸ ਪੁੱਤਰ ਹਰਭਜਨ ਸਿੰਘ ਵਾਸੀ ਐੱਲਆਈਜੀ ਸੀਆਰਪੀ ਕਲੋਨੀ ਅਰਬਨ ਅਸਟੇਟ ਫਗਵਾੜਾ ਨੇ ਦੱਸਿਆ ਕਿ ਬਿਕਰਮ ਯਾਦਵ ਵਾਸੀ ਰਤਨਪੁਰਾ, ਵਿੱਕੀ ਰਾਜਪੂਤ ਵਾਸੀ ਰਤਨਪੁਰਾ, ਰਾਹੁਲ ਵਾਸੀ ਰਤਨਪੁਰਾ, ਤੁਸ਼ਾਰ ਵਾਸੀ ਨਾ-ਮਾਲੂਮ ਵੱਲੋਂ ਉਸ ਨਾਲ ਲੜਾਈ-ਝਗੜਾ ਕਰਕੇ ਹਥਿਆਰਾਂ ਨਾਲ ਕੁੱਟਮਾਰ ਕੀਤੀ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਫਗਵਾੜਾ ਵਿਖੇ ਵੱਖ-ਵੱਖ ਧਰਾਵਾਂ ਤਹਿਤ ਚਾਰਾਂ ’ਤੇ ਮਾਮਲਾ ਦਰਜ ਕੀਤਾ ਗਿਆ।