43 ਲੱਖ ਦੀ ਠੱਗੀ ਮਾਰਨ ਵਾਲੇ ’ਤੇ ਮਾਮਲਾ ਦਰਜ
43 ਲੱਖ ਦੀ ਠੱਗੀ ਮਾਰਨ ਵਾਲੇ ਤੇ ਮਾਮਲਾ ਦਰਜ
Publish Date: Sat, 10 Jan 2026 07:19 PM (IST)
Updated Date: Sat, 10 Jan 2026 07:21 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 43 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਕੁਲਵੰਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਅਰਬਨ ਅਸਟੇਟ ਨੇ ਦੱਸਿਆ ਕਿ ਪਵਨਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਪਿੰਡ ਮਹਿਤਾ ਚੌਂਕ ਬਟਾਲਾ ਰੋਡ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਉਸਦੇ ਪਰਿਵਾਰ ਨਾਲ 43 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਉਕਤ ਵੱਲੋਂ ਦਿੱਤੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਫਗਵਾੜਾ ਵਿਖੇ ਪਵਨਪ੍ਰੀਤ ਕੌਰ ’ਤੇ 38 (4) ਬੀਐੱਨਐੱਸ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।