ਲੜਕੀ ਨੂੰ ਵਰਗਲਾਉਣ ਵਾਲੇ ’ਤੇ ਮਾਮਲਾ ਦਰਜ
ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਤੇ ਮਾਮਲਾ ਦਰਜ
Publish Date: Sun, 03 May 2026 06:59 PM (IST)
Updated Date: Sun, 03 May 2026 06:59 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਰਾਵਲਪਿੰਡੀ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਨਛੱਤਰ ਸਿੰਘ ਪੁੱਤਰ ਪਰਗਣ ਸਿੰਘ ਵਾਸੀ ਫਗਵਾੜਾ ਨੇ ਦੱਸਿਆ ਕਿ ਉਸਦੀ ਲੜਕੀ ਕਰਮਦੀਪ ਕੌਰ, ਜਿਸਦੀ ਉਮਰ 17 ਸਾਲ ਇਕ ਮਹੀਨਾ ਹੈ, ਫਗਵਾੜਾ ਕੰਪਿਊਟਰ ਸੈਂਟਰ ਨੌਜਵਾਨ ਸਭਾ ਚਾਹਲ ਨਗਰ ਫਗਵਾੜਾ ’ਚ ਨੌਕਰੀ ਕਰਨ ਲਈ ਗਈ ਸੀ ਪਰ ਘਰ ਵਾਪਸ ਨਹੀਂ ਆਈ। ਜਦੋਂ ਉਨ੍ਹਾਂ ਨੇ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਉਰਫ ਗੋਰੀ ਪੁਤਰ ਹੁਸਨ ਲਾਲ ਵਾਸੀ ਰਾਵਲਪਿੰਡੀ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਉਸ ਨੂੰ ਵਰਗਲਾ ਕੇ ਲੈ ਗਿਆ ਹੈ। ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਰਾਵਲਪਿੰਡੀ ਵਿਖੇ ਗੁਰਪ੍ਰੀਤ ਸਿੰਘ ਉਰਫ ਗੋਰੀ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ।