ਲੜਕੀ ਗੁੰਮ, ਅਣਪਛਾਤੇ ’ਤੇ ਮਾਮਲਾ ਦਰਜ
ਲੜਕੀ ਦੇ ਗੁੰਮ ਹੋਣ ਤੋਂ ਬਾਅਦ ਅਣਪਛਾਤੇ ਤੇ ਮਾਮਲਾ ਦਰਜ
Publish Date: Mon, 11 May 2026 06:42 PM (IST)
Updated Date: Mon, 11 May 2026 06:45 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਲੜਕੀ ਦੇ ਗੁੰਮ ਹੋਣ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਬੜੇ ਲਾਲ ਵਾਸੀ ਫਗਵਾੜਾ ਨੇ ਦੱਸਿਆ ਕਿ ਉਸ ਦੀ ਲੜਕੀ ਜੋ ਸੱਤਵੀਂ ਜਮਾਤ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਰੋਡ ਵਿਚ ਪੜਦੀ ਹੈ, ਮਿਤੀ ਇਕ ਮਈ ਨੂੰ ਸਵੇਰੇ ਘਰ ਤੋਂ ਆਪਣੇ ਸਕੂਲ ਗਈ ਤੇ ਘਰ ਵਾਪਸ ਨਹੀਂ ਆਈ। ਉਸ ਨੂੰ ਕੋਈ ਅਣਪਛਾਤਾ ਵਿਅਕਤੀ ਵਰਗਲਾ ਕੇ ਲੈ ਗਿਆ। ਉਕਤ ਵੱਲੋਂ ਦਿੱਤੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਫਗਵਾੜਾ ਵਿਖੇ ਅਣਪਛਾਤੇ ’ਤੇ ਮਾਮਲਾ ਦਰਜ ਕੀਤਾ ਗਿਆ।