ਏਜੰਸੀਆ ਦੀ ਦੁਰਵਰਤੋਂ ਕਰ ਰਹੀਆਂ ਨੇ ਕੇਂਦਰ ਤੇ ਸੂਬਾ ਸਰਕਾਰਾਂ : ਭੰਡਾਲ
ਏਜੰਸੀਆ ਦੀ ਦੁਰਵਰਤੋਂ ਕਰ ਰਹੀਆਂ ਹਨ ਕੇਂਦਰ ਤੇ ਰਾਜ ਸਰਕਾਰਾਂ : ਭੰਡਾਲ
Publish Date: Sat, 25 Apr 2026 06:36 PM (IST)
Updated Date: Sun, 26 Apr 2026 04:13 AM (IST)

- ਦਲ ਬਦਲੂਆਂ ਦੀਆਂ ਅਹੁਦੇਦਾਰੀਆਂ ਖ਼ਤਮ ਕਰਨ ਸਬੰਧੀ ਬਣੇ ਸਖ਼ਤ ਕਾਨੂੰਨ ਕੈਪਸ਼ਨ : 25ਕੇਪੀਟੀ17 ਗੱਲਬਾਤ ਕਰਦੇ ਹੋਏ ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਸ ਪੰਜਾਬ ਦੇ । ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਬੀਤੇ ਕੱਲ੍ਹ ਆਮ ਆਦਮੀ ਪਾਰਟੀ ਦੇ ਰਾਘਵ ਚੱਡਾ ਸਮੇਤ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਦੀ ਘਟਨਾ ਭਾਰਤੀ ਰਾਜਨੀਤੀ ਦੇ ਡਿੱਗਦੇ ਮਿਆਰਾਂ ਦੀ ਜੀਵਤ ਮਿਸਾਲ ਹੈ। ਇਹ ਸਾਫ਼ ਦਰਸਾਉਂਦਾ ਹੈ ਕਿ ਕੇਂਦਰ ਦੀ ਸਰਕਾਰ ਆਪਣੀਆਂ ਜਾਂਚ ਏਜੰਸੀਆਂ ਈਡੀ ਤੇ ਸੀਬੀਆਈ ਆਦਿ ਦੀ ਗ਼ਲਤ ਵਰਤੋਂ ਕਰ ਕੇ ਵਿਰੋਧੀ ਪੱਖ ਦੇ ਆਗੂਆਂ ਨੂੰ ਡਰਾ-ਧਮਕਾ ਜਾਂ ਲਾਲਚ ਦੇ ਕੇ ਆਪਣੇ ਵੱਲ ਕਰ ਰਹੀ ਹੈ। ਇਸੇ ਤਰ੍ਹਾਂ ਪੰਜਾਬ ’ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦਾ ਸਹਾਰਾ ਲੈ ਕੇ ਹੇਠਲੇ ਪੱਧਰ ਦੇ ਸਰਪੰਚਾਂ ਤੋਂ ਲੈ ਕੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੱਕ ਨੂੰ ਡਰਾਇਆ ਜਾ ਰਿਹਾ ਹੈ, ਤਾਂ ਜੋ ਉਹਨਾਂ ਨੂੰ ‘ਆਪ’ ’ਚ ਸ਼ਾਮਲ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਕਿਹਾ ਕਿ ਪਿਛਲੇ ਦਿਨੀਂ ਲਵਲੀ ਯੂਨੀਵਰਸਿਟੀ ਵਾਲੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਤੇ ਹੋਈ ਈਡੀ ਦੀ ਰੇਡ ਇਸ ਦੀ ਤਾਜ਼ਾ ਉਦਾਹਰਣ ਹੈ।ਇਹ ਪ੍ਰਚਲਨ ਲੋਕਤੰਤਰ ਲਈ ਬਹੁਤ ਹੀ ਖ਼ਤਰਨਾਕ ਤੇ ਨਿੰਦਣਯੋਗ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਕਹਿਣਾ ਕਿ ਇਹਨਾਂ ਰਾਜ ਸਭਾ ਮੈਂਬਰਾਂ ਨੇ ਪੰਜਾਬ ਨਾਲ ਗਦਾਰੀ ਕੀਤੀ ਹੈ, ਸਰਾਸਰ ਗ਼ਲਤ ਤੇ ਧੋਖੇਬਾਜ਼ੀ ਭਰੀ ਬਿਆਨਬਾਜ਼ੀ ਹੈ। ਅਸਲ ਗਦਾਰੀ ਤਾਂ ਉਸ ਸਮੇਂ ਹੋਈ ਜਦੋਂ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਨੇ ਰਾਜ ਸਭਾ ਦੀਆਂ ਸੀਟਾਂ ਪੰਜਾਬ ਤੋਂ ਬਾਹਰਲੇ ਵਿਅਕਤੀਆਂ ਨੂੰ ਦੇ ਕੇ ਪੰਜਾਬ ਦੇ ਹੱਕਾਂ ਨਾਲ ਖਿਲਵਾੜ ਕੀਤਾ। ਇਹ ਕਾਰਵਾਈ ਪੰਜਾਬ ਦੇ ਲੋਕਾਂ ਨਾਲ ਖੁੱਲ੍ਹਾ ਧੋਖਾ ਹੈ ਅਤੇ ਇਸ ਨਾਲ ਸੂਬੇ ਦੇ ਹਿੱਤਾਂ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਇਸ ਤਰ੍ਹਾਂ ਦੀ ਗੰਦੀ ਰਾਜਨੀਤੀ ਦੀ ਕੜੀ ਨਿੰਦਾ ਕਰਦਾ ਹੈ ਅਤੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਅਜਿਹੀਆਂ ਧੋਖੇਬਾਜ਼ ਸਰਕਾਰਾਂ ਤੋਂ ਸਾਵਧਾਨ ਰਹਿਣ।