ਚਰਨ ਚਲੋ ਮਾਰਗ ਗੋਬਿੰਦ ਗੁਰਮਤਿ ਸਮਾਗਮ ਅੱਜ ਤੋਂ ਸ਼ੁਰੂ
ਚਰਨ ਚਲੋ ਮਾਰਗ ਗੋਬਿੰਦ ਗੁਰਮਤਿ ਸਮਾਗਮ ਅੱਜ ਤੋਂ ਸ਼ੁਰੂ
Publish Date: Fri, 06 Feb 2026 10:45 PM (IST)
Updated Date: Fri, 06 Feb 2026 10:47 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਹਰਗੋਬਿੰਦਗੜ੍ਹ ਸਾਹਿਬ ਵਾਲਿਆਂ ਦੀ ਸਲਾਨਾ ਮਿੱਠੀ ਯਾਦ ਨੂੰ ਸਮਰਪਤ ਚਰਨ ਚਲੋ ਮਾਰਗ ਗੋਬਿੰਦ ਗੁਰਮਤਿ ਸਮਾਗਮ ਗਿਆਨੀ ਨਰਿੰਦਰ ਸਿੰਘ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਕੈਨੇਡਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਮਿਤੀ 7-8 ਫਰਵਰੀ 2026 ਦਿਨ ਸ਼ਨੀਵਾਰ ਤੇ ਐਤਵਾਰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਨੇ ਦੱਸਿਆ ਕਿ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ, ਸੰਤ ਤਲਵਿੰਦਰ ਸਿੰਘ ਜੀ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਮੁੱਖ ਸੇਵਾਦਾਰ ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਜੀ, ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ, ਪਦਮ ਸ਼੍ਰੀ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ, ਭਾਈ ਜੋਗਿੰਦਰ ਸਿੰਘ ਜੀ ਰਿਆੜ, ਭਾਈ ਜੁਝਾਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਜੀ ਖੰਨੇ ਵਾਲੇ, ਭਾਈ ਕੁਲਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ , ਗਿਆਨੀ ਗੁਰਿੰਦਰ ਸਿੰਘ ਬੈਂਸ ਢਾਡੀ ਜਥਾ ਤੇ ਪੰਥ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੀਆਂ। ਆਪ ਸਮੂਹ ਸੰਗਤਾਂ ਨੇ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।