ਗੁਰਦੁਆਰਾ ਰਬਾਬ ਭੇਟ ਸਾਹਿਬ ’ਚ ਕੀਤਾ ਬੱਚਿਆਂ ਦਾ ਸਨਮਾਨ
ਗੁਰਦੁਆਰਾ ਰਬਾਬ ਭੇਟ ਸਾਹਿਬ ਵਿਖੇ ਬੱਚਿਆਂ ਦਾ ਸਨਮਾਨ ਕੀਤਾ
Publish Date: Sun, 22 Feb 2026 09:41 PM (IST)
Updated Date: Sun, 22 Feb 2026 09:42 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰਦੁਆਰਾ ਰਬਾਬ ਭੇਟ ਸਾਹਿਬ, ਬੂਸੋਵਾਲ ਰੋਡ ਸੁਲਤਾਨਪੁਰ ਲੋਧੀ ਵਿਖੇ ਭਾਈ ਫਰਿੰਦਾ ਜੀ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਵਿਦਿਆਲਾ ਵਿਖੇ ਪ੍ਰਬੰਧਕ ਵੀਰਾਂ ਦੇ ਉਪਰਾਲੇ ਨਾਲ ਜਿਥੇ ਵਿਦਿਆਰਥੀਆਂ ਨੂੰ ਗੁਰਬਾਣੀ ਕੀਰਤਨ, ਤਬਲਾ ਤੇ ਸਿੱਖ ਵਿਰਸੇ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਉਥੇ ਵਿਸ਼ੇਸ਼ ਤੌਰ ’ਤੇ ਭਾਈ ਅਮਰਦੀਪ ਸਿੰਘ ਰਾਗੀ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਕੀਰਤਨ ਤੇ ਭਾਈ ਹਰਵਿੰਦਰ ਸਿੰਘ ਵੱਲੋਂ ਤਬਲਾ ਸਿਖਲਾਈ ਦਿੱਤੀ ਜਾ ਰਹੀ ਹੈ। ਅੱਜ ਦੋਆਬੇ ਦੇ ਪਿਛਲੇ ਲੰਮੇ ਸਮੇਂ ਤੋਂ ਧਰਮ ਪ੍ਰਚਾਰ ਦੀਆਂ ਸੇਵਾਵਾਂ ਕਰ ਰਹੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਪ੍ਰਚਾਰਕ ਨਿਗਰਾਨ ਜ਼ਿਲ੍ਹਾ ਕਪੂਰਥਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਸਬੰਧੀ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਧਾਰਮਿਕ ਲਿਟਰੇਚਰ ਦੇ ਕੇ ਸਨਮਾਨ ਕੀਤਾ। ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਨੇ ਇਸ ਵਰ੍ਹੇ ਮਨਾਈ ਜਾ ਰਹੀ ਭਾਈ ਤਾਰਾ ਸਿੰਘ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਜਾਣਕਾਰੀ ਦਿੱਤੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਚਲ ਰਹੀ ਅੰਮ੍ਰਿਤ ਸੰਚਾਰ ਲਹਿਰ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ ਮੁਖੀ ਤਰਨਾ ਦਲ, ਜਥੇਦਾਰ ਬਚਿੱਤਰ ਸਿੰਘ ਤਰਨਾ ਦਲ, ਭਾਈ ਮਨਪ੍ਰੀਤ ਸਿੰਘ ਗ੍ਰੰਥੀ ਸਿੰਘ, ਭਾਈ ਅਮਰੀਕ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਇਹ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ।