ਗ੍ਰੰਥੀ ਸਿੰਘਾਂ ਦੇ ਬੱਚਿਆਂ ਨੂੰ ਮਿਲਣਗੇ ਵਜ਼ੀਫ਼ੇ : ਡਾ. ਘੁੰਮਣ
ਗ੍ਰੰਥੀ ਸਿੰਘਾਂ ਦੇ ਬੱਚਿਆਂ ਨੂੰ ਮਿਲਣਗੇ ਵਜ਼ੀਫ਼ੇ : ਡਾ. ਆਸਾ ਸਿੰਘ ਘੁੰਮਣ
Publish Date: Fri, 09 Jan 2026 07:57 PM (IST)
Updated Date: Fri, 09 Jan 2026 08:00 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਵਿਚ ਪੜ੍ਹ ਰਹੇ ਗ੍ਰੰਥੀ ਸਿੰਘਾਂ ਦੇ ਬੱਚਿਆਂ ਲਈ ਸਕੂਲ ਦੀ ਗੋਲਡਨ ਜੁਬਲੀ ਦੇ ਮੌਕੇ ‘ਤੇ ਗ੍ਰੰਥੀ ਸਿੰਘਾਂ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ। ਸਕੂਲ ਦੇ ਚੇਅਰਮੈਨ ਡਾਕਟਰ ਆਸਾ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲਾਂਕਿ ਗ੍ਰੰਥੀ ਸਿੰਘਾਂ ਦੇ ਬੱਚਿਆਂ ਨੂੰ ਪਹਿਲਾਂ ਹੀ ਵਿਸ਼ੇਸ਼ ਆਰਥਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਪਰ ਗੋਲਡਨ ਜੁਬਲੀ ਦੇ ਸਬੰਧ ’ਚ ਹੁਣ ਹਰ ਗ੍ਰੰਥੀ ਸਿੰਘ ਦੇ ਬੱਚੇ ਦੀ ਪੜ੍ਹਾਈ ਲਈ ਸਾਲਾਨਾ 11,000 ਰੁਪਏ ਦਾ ਵਿਸ਼ੇਸ਼ “ਵਿਦਿਆ ਫੰਡ” ਦਿੱਤਾ ਜਾਵੇਗਾ। ਡਾ. ਘੁੰਮਣ ਨੇ ਕਿਹਾ ਕਿ ਇਹ ਯੋਜਨਾ ਮੌਜੂਦਾ ਸਿੱਖਿਆ ਸੈਸ਼ਨ ਤੋਂ ਹੀ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਗ੍ਰੰਥੀ ਸਿੰਘਾਂ ਦੇ ਬੱਚਿਆਂ ਦੀ ਉੱਚ ਸਿੱਖਿਆ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਸਦਾ ਹੀ ਸਮਾਜਿਕ ਅਤੇ ਧਾਰਮਿਕ ਸੇਵਾ ਨਾਲ ਜੁੜੇ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਾਉਣ ਲਈ ਵਚਨਬੱਧ ਹੈ।