ਨਾਗਰਿਕਾਂ ਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ : ਆਨੰਦ/ਇਸ਼ਾਂਤ
ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਨਾਗਰਿਕਾਂ ਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ-ਆਨੰਦ/ਇਸ਼ਾਂਤ
Publish Date: Sun, 24 May 2026 07:23 PM (IST)
Updated Date: Sun, 24 May 2026 07:25 PM (IST)

---ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣਾ ਹੀ ਪਹਿਲਾ ਟੀਚਾ : ਐੱਸਐੱਚਓ ਨਾਹਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਬਜਰੰਗ ਦਲ ਦੇ ਆਗੂਆਂ ਨੇ ਐੱਸਐੱਚਓ ਅਮਨਦੀਪ ਨਾਹਰ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ, ਅਪਰਾਧ ਕੰਟਰੋਲ ਤੇ ਪ੍ਰਸ਼ੰਸਾਯੋਗ ਸੇਵਾਵਾਂ ਲਈ ਇਕ ਯਾਦਗਾਰੀ ਫੋਟੋ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ, ਜ਼ਿਲ੍ਹਾ ਮੀਤ ਇਸ਼ਾਂਤ ਮਹਿਰਾ, ਸ਼ਹਿਰ ਪ੍ਰਧਾਨ ਮੋਹਿਤ ਜੱਸਲ, ਸ਼ਹਿਰ ਸਹਿ-ਸੁਰੱਖਿਆ ਪ੍ਰਮੁੱਖ ਮਨੀ ਮਹਾਜਨ, ਜ਼ਿਲ੍ਹਾ ਸਹਿ-ਗਊ ਸੁਰੱਖਿਆ ਪ੍ਰਮੁੱਖ ਨੀਰਜ ਕੁਮਾਰ ਤੇ ਜ਼ਿਲ੍ਹਾ ਅਖਾੜਾ ਪ੍ਰਮੁੱਖ ਹਨੀ ਕੁਮਾਰ ਨੇ ਐੱਸਐੱਚਓ ਅਮਨਦੀਪ ਨਾਹਰ ਨੂੰ ਸਨਮਾਨਿਤ ਕਰਦਿਆਂ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਉਨ੍ਹਾਂ ਦੇ ਕੰਮ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਰਾਸ਼ਟਰ, ਕਾਨੂੰਨ ਵਿਵਸਥਾ ਤੇ ਜਨਤਕ ਹਿੱਤ ਲਈ ਕਿਸੇ ਵੀ ਮਿਸ਼ਨ ਵਿਚ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਵੀ ਕੀਤੀ। ਇਸ ਮੌਕੇ ਆਨੰਦ ਯਾਦਵ ਨੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਵਿਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਬਜਰੰਗ ਦਲ ਦੇ ਆਗੂਆਂ ਨੇ ਐੱਸਐੱਚਓ ਨੂੰ ਦੱਸਿਆ ਕਿ ਇਕ ਸੱਚਾ ਬਜਰੰਗੀ ਸ਼ੁਰੂ ਤੋਂ ਹੀ ਬਿਨਾਂ ਕਿਸੇ ਸਵਾਰਥ ਜਾਂ ਡਰ ਦੇ ਦੇਸ਼ ਵਿਰੋਧੀ ਤੇ ਸਮਾਜ ਵਿਰੋਧੀ ਤੱਤਾਂ ਦੇ ਖਾਤਮੇ ਦੀ ਵਕਾਲਤ ਕਰਦਾ ਰਿਹਾ ਹੈ। ਸਰਕਾਰ, ਪੁਲਿਸ ਪ੍ਰਸ਼ਾਸਨ ਤੇ ਜਨਤਾ ਨੂੰ ਕੁਝ ਨਕਲੀ ਸਿਆਸਤਦਾਨਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਜੋ ਦੇਸ਼ ਤੇ ਸਮਾਜ ਦੇ ਦੁਸ਼ਮਣਾਂ ਵਿਰੁੱਧ ਦੋਹਰਾ ਮਾਪਦੰਡ ਅਪਣਾਉਂਦੇ ਹਨ। ਬਜਰੰਗ ਦਲ ਦੇ ਆਗੂਆਂ ਨਾਲ ਗੱਲ ਕਰਦਿਆਂ ਐੱਸਐੱਚਓ ਨਾਹਰ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਢਲਾ ਮਿਸ਼ਨ ਕਾਨੂੰਨ ਵਿਵਸਥਾ ਨੂੰ ਪਾਰਦਰਸ਼ੀ, ਨਿਰਪੱਖ ਢੰਗ ਨਾਲ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਲੋਕਾਂ ਲਈ ਇਨਸਾਫ਼ ਯਕੀਨੀ ਬਣਾਉਣਾ, ਸਾਰੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਲਿਆਉਣਾ ਤੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸ ਲਈ ਸਪੱਸ਼ਟ ਤੇ ਮਜ਼ਬੂਤ ਜਨਤਕ ਸਮਰਥਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਲਈ ਖ਼ਤਰਾ ਪੈਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਵਧਣ ਨਹੀਂ ਦਿੱਤਾ ਜਾਵੇਗਾ। ਪੁਲਿਸ ਪ੍ਰਸ਼ਾਸਨ ਸ਼ਹਿਰ ਵਿਚ ਆਪਣੀ ਅਪਰਾਧ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰੇਗਾ, ਜਿਸ ਲਈ ਜਨਤਕ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਪਰਾਧ ਭਾਵੇਂ ਛੋਟਾ ਹੋਵੇ ਜਾਂ ਵੱਡਾ, ਅਪਰਾਧ ਹੈ। ਉਨ੍ਹਾਂ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਸਮੱਸਿਆ ਦੇ ਸਾਰਥਕ ਹੱਲ ਲਈ ਜ਼ਰੂਰੀ ਕਦਮ ਚੁੱਕਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਲੋਕਾਂ ਦਾ ਕਾਨੂੰਨ ਵਿਵਸਥਾ ਵਿਚ ਵਿਸ਼ਵਾਸ ਬਣਾਉਣਾ ਅਤੇ ਅਪਰਾਧਿਕ ਤੱਤਾਂ ਨਾਲ ਸਖ਼ਤੀ ਨਾਲ ਨਜਿੱਠਣਾ ਹੈ।