ਤਰਸੇਮ ਸਿੰਘ ਸਿਆਲਕਾ ਦੀ ਨਿਯੁਕਤੀ ’ਤੇ ਵਧਾਈ ਦਿੱਤੀ
ਤਰਸੇਮ ਸਿੰਘ ਸਿਆਲਕਾ ਦੀ ਨਿਯੁਕਤੀ ਤੇ ਵਧਾਈ ਦਿੱਤੀ
Publish Date: Sun, 15 Feb 2026 10:12 PM (IST)
Updated Date: Sun, 15 Feb 2026 10:15 PM (IST)

ਤਰਸੇਮ ਸਿੰਘ ਸਿਆਲਕਾ ਦੀ ਨਿਯੁਕਤੀ ਨਾਲ ਸਮਾਜ ਦਾ ਮਾਣ ਵਧਿਆ : ਜਸਵਿੰਦਰ ਸਿੰਘ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਤਰਸੇਮ ਸਿੰਘ ਸਿਆਲਕਾ ਨੂੰ ਪੰਜਾਬ ਸਟੇਟ ਐੱਸਸੀ ਕਮਿਸ਼ਨ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਹੋਣ ’ਤੇ ਉੱਘੇ ਸਮਾਜ ਸੇਵੀ ਸੀਨੀਅਰ ਆਗੂ ਜਸਵਿੰਦਰ ਸਿੰਘ ਠੱਟਾ ਵੱਲੋਂ ਨਿੱਘਾ ਸਵਾਗਤ ਕਰਦਿਆਂ ਉਨਾਂ ਨੂੰ ਨਿਯੁਕਤੀ ’ਤੇ ਵਧਾਈ ਦਿੱਤੀ। ਤਰਸੇਮ ਸਿੰਘ ਸਿਆਲਕਾ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਨੇ ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ, ਜਿਨਾਂ ਵੱਲੋਂ ਐੱਸਸੀ ਭਾਈਚਾਰੇ ਦਾ ਮਾਣ ਵਧਾਇਆ ਹੈ ਤੇ ਇਸ ਨਿਯੁਕਤੀ ਨਾਲ ਸਮੁੱਚੇ ਸਮਾਜ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਮੁਲਾਕਾਤ ਦੌਰਾਨ ਸਮਾਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਮਜਹਬੀ ਸਿੱਖ ਭਾਈਚਾਰੇ ਤੇ ਵਾਲਮੀਕਿ ਸਮਾਜ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ ਤਾਂ ਜੋ ਸਮਾਜ ਵਿਚ ਬਰਾਬਰਤਾ, ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ਵਾਈਸ ਚੇਅਰਮੈਨ ਤਰਸੇਮ ਸਿੰਘ ਸਿਆਲਕਾ ਨੇ ਜਿਥੇ ਸਮਾਜ ਸੇਵੀ ਜਸਵਿੰਦਰ ਸਿੰਘ ਦਾ ਧੰਨਵਾਦ ਕੀਤਾ, ਉਥੇ ਉਨ੍ਹਾਂ ਨੂੰ ਪੂਰਨ ਰੂਪ ਵਿਚ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸਮਾਜ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਤੇ ਉਨਾਂ ਨੂੰ ਪੇਸ਼ ਆ ਰਹੀ ਹਰ ਪ੍ਰਕਾਰ ਦੀ ਮੁਸ਼ਕਿਲ ਵਿਚ ਸਹਿਯੋਗ ਦਿੱਤਾ ਜਾਵੇਗਾ। ਉਨਾਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਨਰੇਗਾ ਸਕੀਮ ਨੂੰ ਬੰਦ ਕੀਤਾ ਹੈ, ਉਸ ਪ੍ਰਤੀ ਸਖਤ ਰੁਖ਼ ਅਪਣਾਇਆ ਹੈ ਤੇ ਗਰੀਬ ਲੋਕਾਂ ਦੀ ਰੋਜ਼ੀ-ਰੋਟੀ ਖੋਹਣ ਲਈ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅੰਦਰ ਬਦਲਾਅ ਲਿਆ ਰਹੀ ਹੈ, ਜਿਸ ਨਾਲ ਹਰ ਵਰਗ ਨੂੰ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।