ਕਾਂਗਰਸੀ ਸਰਦੂਲ ਧਾਲੀਵਾਲ ਸਾਥੀਆਂ ਸਮੇਤ ਆਪ ’ਚ ਗਏ
ਕਾਂਗਰਸੀ ਵਿਧਾਇਕ ਦੇ ਖਾਸ ਸਾਬਕਾ ਸਰਪੰਚ ਸਰਦੂਲ ਧਾਲੀਵਲ ਨੇ ਸਾਥੀਆਂ ਸਮੇਤ ਆਪ ਦਾ ਪੱਲਾ ਫੜਿਆ
Publish Date: Mon, 24 Nov 2025 07:19 PM (IST)
Updated Date: Mon, 24 Nov 2025 07:19 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਹਲਕੇ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਹਲਕੇ ਦੇ ਪਿੰਡ ਧਾਲੀਵਾਲ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਖਾਸਮ-ਖਾਸ ਸਾਬਕਾ ਸਰਪੰਚ ਸਰਦੂਲ ਸਿੰਘ ਧਾਲੀਵਾਲ ਆਪਣੇ ਸਾਥੀਆਂ ਸਰਪੰਚ ਬਿੰਦਰ ਸਿੰਘ ਅਤੇ ਪਿੰਡ ਦੇ ਹੋਰ ਪੰਚਾਂ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਵਿਕਾਸ ਕਾਰਜਾਂ ਨੂੰ ਦੇਖਦਿਆ ਹੋਇਆ ਆਪ ਵਿਚ ਸ਼ਾਮਲ ਹੋ ਗਏ। ਇਸ ਮੌਕੇ ਆਪ ਵਿਚ ਸ਼ਾਮਲ ਹੋਏ ਪਿੰਡ ਧਾਲੀਵਾਲ ਦੇ ਸਾਬਕਾ ਸਰਪੰਚ ਸਰਦੂਲ ਸਿੰਘ ਧਾਲੀਵਲ, ਸਰਪੰਚ ਬਿੰਦਰ ਸਿੰਘ ਅਤੇ ਪਿੰਡ ਦੇ ਹੋਰ ਪੰਚਾਂ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਵਾਸਤੇ ਸਖਤ ਮਿਹਨਤ ਕਰਨ ਦਾ ਭਰੋਸਾ ਦੁਆਇਆ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੇ ਦੱਸਿਆ ਕਿ ਸੂਬੇ ਦੀ ਭਗਵੰਤ ਮਾਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਅਸੀਂ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਿਰਪਾਓ ਪਾ ਕੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਥੀਆਂ ਨੂੰ ਆਉਣ ਵਾਲੇ ਸਮੇਂ ਵਿਚ ਅਹੁਦੇ ਦੇ ਕੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਕਪੂਰਥਲਾ ਦਾ ਇਹ ਬਹੁਤ ਵੱਡਾ ਪਰਿਵਾਰ ਹੈ ਜੋ ਅੱਜ ਸਾਡੇ ਨਾਲ ਤੁਰਿਆ ਹੈ ਕਿਉਂਕਿ ਇਨ੍ਹਾਂ ਦਾ ਸਿਆਸਤ ਵਿਚ ਬਹੁਤ ਵੱਡਾ ਤਜਰਬਾ ਹੈ ਜੋ ਅੱਜ ਮੇਰੇ ਨਾਲ ਜੁੜੇ ਹਨ। ਅੱਜ ਬਹੁਤ ਖੁਸ਼ੀ ਹੋ ਰਹੀ ਹੈ ਮੈਨੂੰ ਕਿਉਂਕਿ ਮੇਰਾ ਪਰਿਵਾਰ ਹੋਰ ਵੱਡਾ ਹੋ ਗਿਆ। ਕੈਪਸ਼ਨ : 24ਕੇਪੀਟੀ6