ਕਾਂਗਰਸ ਨੇ ਵਾਰਡ ਨੰਬਰ 13 ਤੋਂ ਪ੍ਰਦੀਪ ਕੁਮਾਰ ਨੂੰ ਉਮੀਦਵਾਰ ਐਲਾਨਿਆ
ਕਾਂਗਰਸ ਪਾਰਟੀ ਨੇ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 13 ਤੋਂ ਪ੍ਰਦੀਪ ਕੁਮਾਰ ਨੂੰ ਉਮੀਦਵਾਰ ਐਲਾਨਿਆ
Publish Date: Wed, 29 Apr 2026 07:49 PM (IST)
Updated Date: Thu, 30 Apr 2026 04:14 AM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਅੱਜ ਵਾਰਡ ਨੰਬਰ 13 ਪੰਡੋਰੀ ਮੁਹੱਲਾ ਤੋਂ ਆਪਣੇ ਉਮੀਦਵਾਰ ਪ੍ਰਦੀਪ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਸ ਸਬੰਧੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਐਲਾਨ ਕਰਦਿਆਂ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਪਨੂੰ, ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਸਾਬਕਾ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ, ਮੋਨੂੰ ਭੰਡਾਰੀ ਅਤੇ ਬਲਜਿੰਦਰ ਸਿੰਘ ਪੀ ਏ ਨੇ ਕਿਹਾ ਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਦੀ ਮੌਜੂਦਾ ਹਾਲਤ ਦੇਖ ਕੇ ਸੁਲਤਾਨਪੁਰ ਲੋਧੀ ਦੇ ਲੋਕ ਅੱਜ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ 550 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਥੋੜੇ ਸਮੇਂ ਵਿੱਚ ਕਰਵਾਏ ਇਤਿਹਾਸਕ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਜ਼ੋ ਸ਼ਹਿਰ ਦੀ ਹਾਲਤ ਬਣੀ ਹੋਈ ਹੈ ਉਸ ਤੇ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦਾ ਸਿੱਖ ਇਤਿਹਾਸ ਵਿੱਚ ਵੱਡਾ ਸਥਾਨ ਹੈ ਪਰ ਸ਼ਹਿ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।ਰ ਦੀ ਤਰਸਯੋਗ ਹਾਲਤ ਦੇਖ ਕੇ ਸੰਗਤਾਂ ਵਿੱਚ ਰੋਸ ਜਾਗਦਾ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿੱਚ ਕਾਂਗਰਸ ਪਾਰਟੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ । ਇਸ ਮੌਕੇ ਸਰਬਜੀਤ ਸਿੰਘ ਪੰਡੋਰੀ, ਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ,ਅੰਸਪਰੀਤ ਸਿੰਘ , ਬਖਸ਼ੀਸ਼ ਸਿੰਘ ਆਦਿ ਹਾਜ਼ਰ ਸਨ ।