ਗੁਰਬਿੰਦਰ ਸਾਹੀ ਨੇ ਸੰਤ ਸੀਚੇਵਾਲ ਨਾਲ ਕਈ ਮੁੱਦਿਆਂ ’ਤੇ ਕੀਤੀ ਗੱਲਬਾਤ
ਵਾਤਾਵਰਨ ਦੀ ਸੰਭਾਲ ਮਨੁੱਖ ਦਾ ਮੁੱਢਲਾ ਫ਼ਰਜ਼-ਗੁਰਬਿੰਦਰ ਸਾਹੀ
Publish Date: Fri, 27 Sep 2024 09:52 PM (IST)
Updated Date: Sat, 28 Sep 2024 04:09 AM (IST)
ਗੁਰਬਿੰਦਰ ਸਾਹੀ ਨੇ ਸੰਤ ਸੀਚੇਵਾਲ ਨਾਲ ਕਈ ਮੁੱਦਿਆਂ ’ਤੇ ਕੀਤੀ ਗੱਲਬਾਤ
-ਵਾਤਾਵਰਨ ਦੀ ਸੰਭਾਲ ਕਰਨਾ ਮਨੁੱਖ ਦਾ ਮੁੱਢਲਾ ਫ਼ਰਜ਼ : ਗੁਰਬਿੰਦਰ ਸਾਹੀ 27ਕੇਪੀਟੀ22) ਨਿਰਮਲ ਕੁਟੀਆ ’ਚ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ, ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ। ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਨਿਰਮਲ ਕੁਟੀਆ ਵਿੱਚ ਮੁਲਾਕਾਤ ਕੀਤੀ । ਇਸ ਦੌਰਾਨ ਸਾਹੀ ਨੇ ਵੱਖ-ਵੱਖ ਦੇਸ਼ਾਂ ਚ ਫਸੇ ਪੰਜਾਬੀ ਨੌਜਵਾਨਾਂ ਤੇ ਪਲੀਤ ਹੋ ਰਹੇ ਵਾਤਾਵਰਨ ਦੇ ਮੁੱਦੇ ’ਤੇ ਗੰਭੀਰਤਾ ਨਾਲ ਚਰਚਾ ਕੀਤੀ।ਸੰਤ ਸੀਚੇਵਾਲ ਨੇ ਵਾਤਾਵਰਨ ਨੂੰ ਬਚਾਉਣ ਤੇ ਪਾਣੀ ਦੀ ਹੋ ਰਹੀ ਦੁਰਵਰਤੋਂ ਦੀ ਰੋਕਥਾਮ ਲਈ ਪੰਚਾਇਤਾਂ,ਕਿਸਾਨਾਂ, ਪਤਵੰਤਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਬਣਦਾ ਫਰਜ਼ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਬੋ-ਹਵਾ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡਾ ਮੁੱਢਲਾ ਫਰਜ਼ ਹੈ, ਜਦੋਂਕਿ ਅਸੀਂ ਨਾ ਤਾਂ ਗੁਰਬਾਣੀ ਦੀ ਮੰਨ ਰਹੇ ਹਾਂ,ਨਾ ਹੀ ਵਿਗਿਆਨ ਦੀ ਤੇ ਨਾ ਹੀ ਸੰਵਿਧਾਨ ਦੀ। ਇਸ ਮੌਕੇ ਗੁਰਬਿੰਦਰ ਸਾਹੀ ਨੇ ਦੱਸਿਆ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਵੱਖ-ਵੱਖ ਦੇਸ਼ਾਂ ਚ ਫਸੇ ਪੰਜਾਬੀ ਨੌਜਵਾਨਾਂ ਨੂੰ ਵਾਪਸ ਲਿਆਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨ ਕਾਫੀ ਸ਼ਲਾਂਘਾਯੋਗ ਹਨ। ਉਨ੍ਹਾਂ ਕਿਹਾ ਸੰਤ ਬਾਬਾ ਬਲਬੀਰ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਬੇਈ ਨਦੀ ਦੀ ਸਫਾਈ ਲਈ ਕੀਤੀ ਗਈ ਮਿਹਨਤ ਅਤੇ ਵਚਨਬੱਧਤਾ ਨਾ ਸਿਰਫ ਸਾਡੀ ਧਾਰਮਿਕ ਵਿਰਾਸਤ ਦਾ ਸਤਿਕਾਰ ਕਰਦੀ ਹੈ,ਸਗੋਂ ਵਾਤਾਵਰਣ ਦੀ ਸੰਭਾਲ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ।ਸਾਹੀ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਉਦੇਸ਼ ਨਾਲ ਭਵਿੱਖ ਦੀਆਂ ਪਹਿਲਕਦਮੀਆਂ ਵਿੱਚ ਆਪਣੇ ਸਮਰਥਨ ਤੇ ਸਹਿਯੋਗ ਦਾ ਭਰੋਸਾ ਦਿੱਤਾ।ਸਾਹੀ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਮਨੁੱਖ ਦਾ ਮੁੱਢਲਾ ਫਰਜ਼ ਹੈ ਤਾਂ ਜੋ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਰਹੇ। ਫਸਲਾਂ ਦੀ ਵੱਧ ਪੈਦਾਵਾਰ ਲਈ ਅਸੀਂ ਪਹਿਲਾਂ ਰੇਹਾਂ, ਸਪਰੇਆਂ ਦੀ ਵਰਤੋਂ ਕਰ ਕੇ ਹਵਾ ਜ਼ਹਿਰੀਲੀ ਕਰਦੇ ਹਾਂ, ਫਿਰ ਉਹੀ ਰੇਹ ਸਪਰੇਅ ਕੀਤੀ ਫਸਲ ਖਾਣੇ ਦੇ ਰੂਪ ਵਿਚ ਸਾਡੇ ਸਰੀਰ ਅੰਦਰ ਜਾਂਦੀ ਹੈ। ਇਸ ਕਾਰਨ ਅਸੀਂ ਹਵਾ ਪ੍ਰਦੂਸ਼ਣ ਕਰਨ ਤੋਂ ਬਾਅਦ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਾਂ। ਕਾਰਖਾਨਿਆਂ ਦੀ ਰਹਿੰਦ-ਖੂੰਹਦ,ਸ਼ਹਿਰਾਂ ਦਾ ਕੂੜਾ, ਖੇਤੀ ਰਸਾਇਣਾਂ ਦੀ ਵਰਤੋਂ, ਪਲਾਸਟਿਕ, ਪੌਲੀਥੀਨ ਦੇ ਲਿਫਾਫਿਆਂ ਜਾਂ ਹੋਰ ਗੰਦ ਮਿਲਾ ਕੇ ਅਸੀਂ ਪਾਣੀ ਨੂੰ ਵੀ ਜ਼ਹਿਰਾਂ ਨਾਲ ਭਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਫ਼ਰਜ਼ ਹੈ ਕਿ ਅਸੀਂ ਆਪਣੇ ਵਾਤਾਵਰਨ ਪ੍ਰਤੀ ਸੁਚੇਤ ਹੋਈਏ।ਅਸੀਂ ਜਿੰਨਾ ਪ੍ਰਦੂਸ਼ਣ ਕਰ ਫੈਲਾ ਰਹੇ ਹਾਂ,ਓਨਾ ਹੀ ਸਾਨੂੰ ਵਾਤਾਵਰਨ ਸੰਤੁਲਨ ਕਰਨ ਦੀ ਲੋੜ ਹੈ।