ਕੌਂਸਲਰ ਸੰਦੀਪ ਕੌਰ ਤੇ ਜਥੇਦਾਰ ਗਿੱਲ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ
ਕੌਂਸਲਰ ਸੰਦੀਪ ਕੌਰ ਅਤੇ ਜਥੇਦਾਰ ਗਿੱਲ ਨੇ ਸੁਖਬੀਰ ਸਿੰਘ ਬਾਦਲ ਨਾਲ਼ ਕੀਤੀ ਮੁਲਾਕਾਤ
Publish Date: Sat, 23 May 2026 08:02 PM (IST)
Updated Date: Sun, 24 May 2026 04:14 AM (IST)

* ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਕੀਤਾ ਵਿਚਾਰ-ਵਟਾਂਦਰਾ ਕੈਪਸ਼ਨ : 23ਕੇਪੀਟੀ23 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ਼ ਮੁਲਾਕਾਤ ਕਰਨ ਸਮੇਂ ਕੌਂਸਲਰ ਸੰਦੀਪ ਕੌਰ ਗਿੱਲ ਅਤੇ ਜਥੇਦਾਰ ਦਿਲਬਾਗ ਸਿੰਘ ਗਿੱਲ । ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਵਾਰਡ 1 ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਤੀਜੀ ਵਾਰ ਕੌਂਸਲਰ ਦੀ ਚੋਣ ਲੜ ਰਹੀ ਬੀਬੀ ਸੰਦੀਪ ਕੌਰ ਗਿੱਲ, ਸੀਨੀਅਰ ਅਕਾਲੀ ਆਗੂ ਜਥੇਦਾਰ ਦਿਲਬਾਗ ਸਿੰਘ ਗਿੱਲ ਤੇ ਨੰਬਰਦਾਰ ਸਤਨਾਮ ਸਿੰਘ ਗਿੱਲ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ਼ ਮੁਲਾਕਾਤ ਕਰ ਕੇ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਿੱਲ ਪਰਿਵਾਰ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਉਹ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਡੱਟ ਕੇ ਕੰਮ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਹਲਕੇ ਦੀ ਸੀਟ ਨੂੰ ਪੰਥ ਦੀ ਪੱਕੀ ਸੀਟ ਮੰਨਿਆ ਜਾਂਦਾ ਰਿਹਾ ਹੈ ਅਤੇ ਇਸ ਨੂੰ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣ ਲਈ ਤਕੜੇ ਹੋ ਕੇ ਕੰਮ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਨਾਲ਼ ਮੁੜ ਜੁੜ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਪੰਜਾਬੀਆਂ ਦਾ ਕੋਈ ਵਾਰਿਸ ਨਹੀਂ ਹੈ। ਉਨ੍ਹਾਂ ਗਿੱਲ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਸੁਲਤਾਨਪੁਰ ਲੋਧੀ ਹਲਕੇ ਅੰਦਰ ਆਉਣਗੇ ਅਤੇ ਵਰਕਰਾਂ ਨਾਲ਼ ਮੁਲਾਕਾਤ ਕਰਨਗੇ। ਇਸ ਮੌਕੇ ਜਥੇਦਾਰ ਦਿਲਬਾਗ ਸਿੰਘ ਗਿੱਲ, ਨੰਬਰਦਾਰ ਸਤਨਾਮ ਸਿੰਘ ਗਿੱਲ ਅਤੇ ਕੌਂਸਲਰ ਸੰਦੀਪ ਕੌਰ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਨਿਵਾਸੀਆਂ ਨਾਲ਼ ਸਿੱਧਾ ਰਾਬਤਾ ਕਾਇਮ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਸੂਝਵਾਨ ਵੋਟਰ ਸ਼੍ਰੋਮਣੀ ਅਕਾਲੀ ਦਲ ਨਾਲ਼ ਦਿਨੋਂ ਦਿਨ ਜੁੜ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਸ਼ਾਨਦਾਰ ਜਿੱਤ ਦਿਵਾਉਣਗੇ।