ਨੌਜਵਾਨਾਂ ਮਦਦ ਨਾਲ ਨਸ਼ੇ ਨੂੰ ਹਰਾਇਆ ਜਾ ਸਕਦਾ : ਮੋਮੀ
ਨਸ਼ਾ ਮੁਕਤ ਸਮਾਜ ਦੀ ਸਿਰਜਣਾ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੈ : ਵਿਕਾਸ ਮੋਮੀ
Publish Date: Wed, 26 Nov 2025 08:31 PM (IST)
Updated Date: Wed, 26 Nov 2025 08:32 PM (IST)

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਅੱਜ ਦੇ ਸਮੇਂ ਵਿਚ ਨਸ਼ੇ ਦੀ ਸਮੱਸਿਆ ਇਕ ਗੰਭੀਰ ਸਮਾਜਿਕ ਚੁਣੌਤੀ ਵਜੋਂ ਉੱਭਰੀ ਹੈ। ਇਸਦਾ ਵਧਦਾ ਰੁਝਾਨ ਖਾਸ ਕਰਕੇ ਨੌਜਵਾਨਾਂ ਵਿਚ ਸਮਾਜ ਅਤੇ ਪਰਿਵਾਰ ਦੋਵਾਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਹਾਲਾਂਕਿ, ਇਸ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਨਸ਼ੁਰੂ ਕੀਤੀ ਗਈ ਕਾਰਵਾਈ ਵਰਦਾਨ ਸਾਬਤ ਹੋ ਰਹੀ ਹੈ। ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਉਪ ਪ੍ਰਧਾਨ ਤੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆjਡੀਨੇਟਰ ਵਿਕਾਸ ਮੋਮੀ ਦਾ ਮੰਨਣਾ ਹੈ ਕਿ ਨਸ਼ਾ ਛੱਡਣ ਅਤੇ ਸਮਾਜ ਵਿਚੋਂ ਇਸ ਨੂੰ ਖਤਮ ਕਰਨ ਵਿਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਜੇਕਰ ਨੌਜਵਾਨ ਆਪਣੇ-ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਦੂਜਿਆਂ ਨੂੰ ਇਸ ਬਾਰੇ ਜਾਗਰੂਕ ਕਰਨ ਤਾਂ ਸਮਾਜ ਵਿਚ ਇਕ ਵੱਡੀ ਤਬਦੀਲੀ ਲਿਆਂਦੀ ਜਾ ਸਕਦੀ ਹੈ। ਮੋਮੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਛੁਡਾਊ ਮੁਹਿੰਮਾਂ ਦਾ ਹਿੱਸਾ ਬਣਨਾ ਚਾਹੀਦਾ ਹੈ ਅਤੇ ਆਪਣੇ ਦੋਸਤਾਂ ਦੇ ਦਾਇਰੇ ਤੇ ਸਕਾਰਾਤਮਕ ਪ੍ਰਭਾਵ ਪਾਉਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ੇ ਛੱਡਣ ਲਈ ਸਿਰਫ਼ ਇੱਛਾ ਸ਼ਕਤੀ ਹੀ ਨਹੀਂ ਸਗੋਂ ਮਾਨਸਿਕ ਤਾਕਤ ਅਤੇ ਸਹੀ ਸਹਾਇਤਾ ਦੀ ਵੀ ਲੋੜ ਹੁੰਦੀ ਹੈ। ਨੌਜਵਾਨਾਂ ਨੂੰ ਨਸ਼ਾ ਮੁਕਤ ਜੀਵਨ ਦੇ ਫਾਇਦਿਆਂ ਬਾਰੇ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ, ਨਾਲ ਹੀ ਭਾਵਨਾਤਮਕ ਸਹਾਇਤਾ ਪ੍ਰਦਾਨ ਕਰਨਾ ਵੀ ਬਹੁਤ ਜ਼ਰੂਰੀ ਹੈ। ਪੰਜਾਬ ਸਰਕਾਰ ਦੀਆਂ ਨਸ਼ਾ ਵਿਰੋਧੀ ਮੁਹਿੰਮਾਂ ਵਿਚ ਨੌਜਵਾਨਾਂ ਨੂੰ ਲੀਡਰਸ਼ਿਪ ਭੂਮਿਕਾ ਨਿਭਾਉਣ ਦਾ ਸੱਦਾ ਦਿੰਦੇ ਹੋਏ ਮੋਮੀ ਨੇ ਕਿਹਾ ਕਿ ਨੌਜਵਾਨ ਆਪਣੀ ਤਾਕਤ ਅਤੇ ਉਤਸ਼ਾਹ ਨਾਲ ਇਸ ਲੜਾਈ ਨੂੰ ਸਫਲ ਬਣਾ ਸਕਦੇ ਹਨ। ਮੋਮੀ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਵਿਭਾਗ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਨ। ਨਸ਼ਾ ਤਸਕਰਾਂ ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੜ੍ਹੋਂ ਪੁੱਟਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਹਾਲਾਂਕਿ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਸਮੱਸਿਆ ਨੂੰ ਸਿਰਫ਼ ਸਜ਼ਾਤਮਕ ਕਾਰਵਾਈ ਨਾਲ ਹੱਲ ਨਹੀਂ ਕੀਤਾ ਜਾ ਸਕਦਾ। ਮੋਮੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਕ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਕੈਪਸ਼ਨ : 26ਕੇਪੀਟੀ45