ਨੌਜਵਾਨ ਨੂੰ ਅਗਵਾ ਕਰ ਕੇ ਹੱਤਿਆ ਕਰਨ ਦੇ ਮਾਮਲੇ ’ਚ ਮੁਲਜ਼ਮ ਨਾਮਜ਼ਦ
ਜਾ.ਸ., ਕਪੂਰਥਲਾ : ਵੀਰਵਾਰ
Publish Date: Fri, 24 Apr 2026 10:22 PM (IST)
Updated Date: Fri, 24 Apr 2026 10:25 PM (IST)
ਜਾ.ਸ., ਕਪੂਰਥਲਾ : ਵੀਰਵਾਰ ਨੂੰ ਔਜਲਾ ਰੋਡ ’ਤੇ ਸਥਿਤ ਗੈਸ ਏਜੰਸੀ ਦੇ ਬਾਹਰੋਂ ਇਕ ਨੌਜਵਾਨ ਨੂੰ ਗੰਨ ਪੁਆਇੰਟ ’ਤੇ ਅਗਵਾ ਕਰ ਕੇ ਹੱਤਿਆ ਕਰਨ ਦੇ ਮਾਮਲੇ ਚ ਜ਼ਿਲ੍ਹਾ ਪੁਲਿਸ ਨੇ ਦੋ ਅਣਪਛਾਤਿਆਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਵੇਲੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਐੱਸਪੀ (ਡੀ) ਹਰਿੰਦਰ ਸਿੰਘ ਨੇ ਦਿੱਤੀ। ਉੱਧਰ ਡੀਐੱਸਪੀ ਸਬ ਡਵੀਜ਼ਨ ਡਾ. ਸ਼ੀਤਲ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਛਾਪੇ ਮਾਰ ਰਹੀਆਂ ਹਨ। ਜਲਦੀ ਹੀ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਣਗੇ।