ਸਾਈਕਲ ਸਵਾਰ ਨੂੰ ਕਾਲ ਚਾਲਕ ਨੇ ਮਾਰੀ ਟੱਕਰ, ਮੌਤ
ਸੰਵਾਦ ਸਹਿਯੋਗੀ, ਜਾਗਰਣਕਪੂਰਥਲਾ :ਅੰਮ੍ਰਿਤਸਰ-ਜਲੰਧਰ
Publish Date: Sat, 27 Dec 2025 10:12 PM (IST)
Updated Date: Sat, 27 Dec 2025 10:13 PM (IST)
ਸੰਵਾਦ ਸਹਿਯੋਗੀ, ਜਾਗਰਣ ਕਪੂਰਥਲਾ :ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇ ’ਤੇ ਸ਼ਨੀਵਾਰ ਦੁਪਹਿਰ ਉਸ ਸਮੇਂ ਦਰਦਨਾਕ ਹਾਦਸਾ ਹੋ ਗਿਆ, ਜਦ ਸਾਈਕਲ ’ਤੇ ਸੁਭਾਨਪੁਰ ਵੱਲ ਜਾ ਰਹੇ ਇਕ ਵਿਅਕਤੀ ਨੂੰ ਤੇਜ਼ ਰਫਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ’ਚ ਸਾਈਕਲ ਸਵਾਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਦੀ ਬਾਅਦ ’ਚ ਹਸਪਤਾਲ ’ਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 66 ਸਾਲਾ ਕੁਲਦੀਪ ਸ਼ਰਮਾ ਪੁੱਤਰ ਬਾਬੂ ਰਾਮ ਵਾਸੀ ਦਿਆਲਪੁਰ ਸਾਈਕਲ ’ਤੇ ਸੁਭਾਨਪੁਰ ਵੱਲ ਸੈਰ ਲਈ ਜਾ ਰਿਹਾ ਸੀ। ਜਿਵੇਂ ਹੀ ਉਹ ਸੁਭਾਨਪੁਰ ਦੇ ਨੇੜੇ ਪਹੁੰਚਿਆ ਜਲੰਧਰ ਵੱਲੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਪਿੱਛੇ ਤੋਂ ਉਸ ਦੀ ਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕੁਲਦੀਪ ਸ਼ਰਮਾ ਸੜਕ ’ਤੇ ਡਿੱਗ ਪਏ ਤੇ ਜ਼ਖ਼ਮੀ ਹੋ ਗਏ। ਕੁਲਦੀਪ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਆਪਣੇ ਪਰਿਵਾਰਕ ਮੈਂਬਰਾਂ ਨਾਲ ਲੁਧਿਆਣਾ ਤੋਂ ਅੰਮ੍ਰਿਤਸਰ ਜਾ ਰਿਹਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।