ਡੀਏਵੀ ਕਾਲਜੀਏਟ ਸਕੂਲ ’ਚ ਨੈਸ਼ਨਲ ਟੈਕਨਾਲੋਜੀ ਡੇ ਮਨਾਇਆ
ਮੋਹਨ ਲਾਲ ਉੱਪਲ ਡੀ.ਏ.ਵੀ.ਕਾਲਜੀਏਟ ਸਕੂਲ ਵਿਖੇ ਨੈਸ਼ਨਲ ਟੈਕਨਾਲੋਜੀ ਡੇ” ਮਨਾਇਆ ਗਿਆ
Publish Date: Mon, 11 May 2026 07:20 PM (IST)
Updated Date: Mon, 11 May 2026 07:21 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਐੱਸਸੀਈਆਰਟੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੋਹਨ ਲਾਲ ਉੱਪਲ ਡੀਏਵੀ ਕਾਲਜੀਏਟ ਸਕੂਲ, ਫਗਵਾੜਾ ਵਿਖੇ ਅੱਜ “ਨੈਸ਼ਨਲ ਟੈਕਨਾਲੋਜੀ ਡੇ” ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੂੰ ਭਾਰਤ ਦੀਆਂ ਵਿਗਿਆਨ, ਆਈਟੀ, ਸਪੇਸ ਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਦੇ ਖੇਤਰ ਵਿਚ ਪ੍ਰਾਪਤ ਕੀਤੀਆਂ ਪ੍ਰਮੁੱਖ ਉਪਲੱਬਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਤਕਨਾਲੋਜੀ ਦੀ ਵਰਤੋਂ ਨੈਤਿਕਤਾ ਤੇ ਜ਼ਿੰਮੇਵਾਰੀ ਨਾਲ ਕਰਨ ਸਬੰਧੀ ਇਕ ਵਿਸ਼ੇਸ਼ ਸੰਕਲਪ ਵੀ ਲਿਆ ਗਿਆ। ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਸਾਈਬਰ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨਗੇ ਤੇ ਤਕਨਾਲੋਜੀ ਦੀ ਵਰਤੋਂ ਸਮਾਜ ਦੀ ਭਲਾਈ ਤੇ ਦੇਸ਼ ਦੇ ਵਿਕਾਸ ਲਈ ਕਰਨਗੇ। ਇਸ ਦੌਰਾਨ ਵਿਦਆਰਥੀਆਂ ਦੇ ਡਿਜੀਟਲ ਗਿਆਨ ਨੂੰ ਪਰਖਣ ਲਈ ‘ਤਕਨਾਲੋਜੀ ਤੇ ਸਾਈਬਰ ਜਾਗਰੂਕਤਾ’ ਵਿਸ਼ੇ ’ਤੇ ਇਕ ਕੁਇਜ਼ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਤਕਨਾਲੋਜੀ ਜੀਵਨ ਦਾ ਅਟੁੱਟ ਅੰਗ ਬਣ ਚੁੱਕੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਡਿਜੀਟਲ ਇੰਡੀਆ ਮੁਹਿੰਮ ਦੇ ਵੱਖ-ਵੱਖ ਪਹਿਲੂਆਂ ਬਾਰੇ ਵੀ ਜਾਣੂ ਕਰਵਾਇਆ ਗਿਆ।