ਦਯਾਵੰਤੀ ਫਾਊਂਡੇਸ਼ਨ ਨੇ ਲਗਾਇਆ ਫਰੀ ਆਯੂਰਵੈਦਿਕ ਕੈਂਪ
ਦਯਾਵੰਤੀ ਫਾਊਂਡੇਸ਼ਨ ਨੇ ਸ਼ਿਵ ਮੰਦਿਰ ਪੱਕਾ ਬਾਗ ਵਿਖੇ ਲਗਾਇਆ ਫਰੀ ਆਯੁਰਵੈਦਿਕ ਕੈਂਪ
Publish Date: Tue, 19 May 2026 07:20 PM (IST)
Updated Date: Tue, 19 May 2026 07:21 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਦਯਾਵੰਤੀ ਆਯੂਕੇਅਰ ਚੈਰੀਟੇਬਲ ਡਿਸਪੈਂਸਰੀ, ਬੰਸੀ ਲਾਲ ਮਾਰਕਿਟ, ਬੰਗਾ ਰੋਡ ਫਗਵਾੜਾ ਵੱਲੋਂ ਫਾਊਂਡੇਸ਼ਨ ਦੇ ਚੇਅਰਮੈਨ ਸਤੀਸ਼ ਕੁਮਾਰ ਬੱਤਰਾ (ਫਰੰਟੀਅਰ ਕਲਾਥ ਹਾਊਸ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਿਵ ਮੰਦਿਰ, ਪੱਕਾ ਬਾਗ ਸਟਾਰਚ ਮਿੱਲ ਫਗਵਾੜਾ ਵਿਖੇ ਫਰੀ ਕੈਂਪ ਲਗਾਇਆ ਗਿਆ। ਫਾਊਂਡੇਸ਼ਨ ਦੇ ਮੈਨੇਜਰ ਪਰਮਜੀਤ ਸਿੰਘ ਚੱਗਰ ਦੀ ਨਿਗਰਾਨੀ ਹੇਠ ਆਯੋਜਿਤ ਇਸ ਕੈਂਪ ਦਾ ਉਦਘਾਟਨ ਸਾਬਕਾ ਨਗਰ ਕੌਂਸਲ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਨੇ ਕੀਤਾ। ਕੈਂਪ ਦੌਰਾਨ ਡਾ. ਰਿਤੂ ਢੀਂਗਰਾ ਗਰੋਵਰ (ਬੀਏਐੱਮਐੱਸ) ਤੇ ਸਹਾਇਕ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਮੈਡੀਕਲ ਟੀਮ ਨੇ 54 ਲੋੜਵੰਦ ਮਰੀਜ਼ਾਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕੀਤੀ ਤੇ ਲੋੜ ਅਨੁਸਾਰ ਇਕ ਹਫਤੇ ਦੀ ਫਰੀ ਦਵਾਈ ਦਿੱਤੀ। ਨਾਲ ਹੀ ਲੋੜ ਅਨੁਸਾਰ ਵਾਧੂ ਦਵਾਈ ਬੰਗਾ ਰੋਡ ਸਥਿਤ ਡਿਸਪੈਂਸਰੀ ਤੋਂ ਪ੍ਰਾਪਤ ਕਰਨ ਦੀ ਹਦਾਇਤ ਕੀਤੀ। ਡਾ. ਰਿਤੂ ਨੇ ਜਿਥੇ ਮਰੀਜ਼ਾਂ ਨੂੰ ਗਰਮੀ ਦੇ ਮੌਸਮ ਵਿਚ ਖਾਣ-ਪੀਣ ਦੇ ਬਦਲਾਅ ਬਾਰੇ ਜਾਗਰੂਕ ਕੀਤਾ, ਉਥੇ ਹੀ ਮਲਕੀਅਤ ਸਿੰਘ ਰਗਬੋਤਰਾ ਨੇ ਹਾਜ਼ਰੀਨ ਨੂੰ ਦੱਸਿਆ ਕਿ ਮਰੀਜ਼ਾਂ ਦੀ ਸਿਹਤ ਸੁਰੱਖਿਆ ਲਈ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਦਾ ਗਿਆਨ ਆਯੁਰਵੇਦ ਪ੍ਰਣਾਲੀ ਵਿਚ ਮੌਜੂਦ ਹੈ। ਅਖੀਰ ਵਿਚ ਫਾਊਂਡੇਸ਼ਨ ਦੇ ਮੈਨੇਜਰ ਪਰਮਜੀਤ ਸਿੰਘ ਨੇ ਸਮੂਹ ਹਾਜ਼ਰੀਨ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਮੰਦਰ ਕਮੇਟੀ ਦੇ ਸਕੱਤਰ ਇੰਦਰਜੀਤ ਕਾਲੜਾ, ਵਿਸ਼ਵਾ ਮਿੱਤਰ ਸ਼ਰਮਾ, ਬਿੱਲਾ, ਦੀਪਕ, ਮੋਹਨ ਲਾਲ ਤਨੇਜਾ, ਸੁਧਾ ਬੇਦੀ ਤੇ ਹੋਰ ਪਤਵੰਤੇ ਹਾਜ਼ਰ ਸਨ।