ਏਡੀਸੀ ਨਵਨੀਤ ਕੌਰ ਬੱਲ ਦਾ ਵਿਦਾਇਗੀ ਸਮੇਂ ਸਨਮਾਨ
ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਏ.ਡੀ.ਸੀ. ਜਨਰਲ ਨਵਨੀਤ ਕੌਰ ਬੱਲ ਦਾ ਵਿਦਾਇਗੀ ਸਮੇਂ ਸਨਮਾਨ
Publish Date: Fri, 17 Apr 2026 09:15 PM (IST)
Updated Date: Fri, 17 Apr 2026 09:18 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ
ਕਪੂਰਥਲਾ : ਜ਼ਿਲ੍ਹੇ ਵਿੱਚ ਲੰਬੇ ਸਮੇਂ ਤੋਂ ਤਾਇਨਾਤ ਰਹੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ ਨੂੰ ਵਿਦਾਇਗੀ ਸਮੇਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਭਾਵੁਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਅਤੇ ਰੀਡਰ ਟੂ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ ਚੀਮਾ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਰੀਡਰ ਤਹਿਸੀਲਦਾਰ ਜਗਤਾਰ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਸੁਖਜਿੰਦਰ ਸਿੰਘ, ਪਰਮਜੀਤ ਸਿੰਘ (ਪੀਐੱਲਸੀ), ਨਰਿੰਦਰ ਭੱਲਾ ਪ੍ਰਬੰਧਕੀ ਸਕੱਤਰ ਆਦਿ ਵੱਲੋਂ ਉਨ੍ਹਾਂ ਦਾ ਨਿੱਘਾ ਸਨਮਾਨ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਨਵਨੀਤ ਕੌਰ ਬੱਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਇਮਾਨਦਾਰੀ, ਨਿਭੇੜ ਅਤੇ ਸਮਰਪਣ ਨਾਲ ਕੰਮ ਕਰਦਿਆਂ ਕਰਮਚਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਗਿਆ। ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ਅਤੇ ਪ੍ਰਸ਼ਾਸਕੀ ਕਾਬਲੀਅਤ ਹਮੇਸ਼ਾ ਲਈ ਯਾਦਗਾਰ ਰਹੇਗੀ। ਉਨ੍ਹਾਂ ਕਿਹਾ ਕਿ ਏਡੀਸੀ ਬੱਲ ਦੀ ਅਗਵਾਈ ਹੇਠ ਦਫ਼ਤਰ ਵਿੱਚ ਅਨੁਸ਼ਾਸਨ, ਪਾਰਦਰਸ਼ਤਾ ਅਤੇ ਕਾਰਗੁਜ਼ਾਰੀ ਵਿੱਚ ਮਹੱਤਵਪੂਰਨ ਸੁਧਾਰ ਆਏ। ਕਰਮਚਾਰੀਆਂ ਨਾਲ ਸਹਿਯੋਗੀ ਰਵੱਈਏ ਅਤੇ ਲੋਕ-ਹਿਤੈਸ਼ੀ ਸੋਚ ਨੇ ਉਨ੍ਹਾਂ ਨੂੰ ਸਭ ਦੇ ਦਿਲਾਂ ਵਿੱਚ ਵਿਸ਼ੇਸ਼ ਸਥਾਨ ਦਿਵਾਇਆ। ਇਸ ਦੌਰਾਨ ਨਵਨੀਤ ਕੌਰ ਬੱਲ ਨੇ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਕਪੂਰਥਲਾ ਵਿੱਚ ਬਿਤਾਇਆ ਸਮਾਂ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਨੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਇਮਾਨਦਾਰੀ, ਨਿਭੇੜ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅਖੀਰ ਵਿੱਚ ਸਾਰੇ ਹਾਜ਼ਰ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਉੱਚੀ ਉਡਾਣ ਦੀ ਕਾਮਨਾ ਕੀਤੀ ਗਈ।