ਸ਼ਮਸ਼ਾਨਘਾਟ ਨੇੜੇ ਨੌਜਵਾਨ ਦੀ ਲਾਸ਼ ਮਿਲੀ
ਜਾਸੰ, ਕਪੂਰਥਲਾ : ਥਾਣਾ
Publish Date: Mon, 12 Jan 2026 09:38 PM (IST)
Updated Date: Mon, 12 Jan 2026 09:39 PM (IST)
ਜਾਸੰ, ਕਪੂਰਥਲਾ : ਥਾਣਾ ਬੇਗੋਵਾਲ ਪੁਲਿਸ ਨੇ ਪਿੰਡ ਬੱਲੋਚੱਕ ਸੜਕ ’ਤੇ ਸ਼ਮਸ਼ਾਨਘਾਟ ਦੇ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰਖਵਾਇਆ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਟਾਹਲੀ ਹੁਸ਼ਿਆਰਪੁਰ ਦੇ ਰੂਪ ’ਚ ਹੋਈ ਹੈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ। ਐੱਸਐੱਚਓ ਬੇਗੋਵਾਲ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਐਤਵਾਰ ਰਾਤ ਸੂਚਨਾ ਮਿਲੀ ਸੀ ਕਿ ਬੱਲੋਚੱਕ ਸੜਕ ’ਤੇ ਸ਼ਮਸ਼ਾਨਘਾਟ ਦੇ ਨੇੜੇ ਇਕ ਨੌਜਵਾਨ ਸੜਕ ਕੰਡੇ ਬੇਹੋਸ਼ੀ ਦੀ ਹਾਲਤ ’ਚ ਪਿਆ ਹੈ। ਪੁਲਿਸ ਪਾਰਟੀ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਆਲੇ-ਦੁਆਲੇ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਤੋਂ ਬਾਅਦ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ’ਚ ਰੱਖਵਾ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਤੇ ਐਤਵਾਰ ਨੂੰ ਕੰਮ ਲਈ ਨਿਕਲਿਆ ਸੀ। ਮੌਤੇ ਕਿਵੇਂ ਹੋਈ ਇਹ ਤਾਂ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਫਿਲਹਾਲ ਪੁਲਿਸ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੱਧ ਕਰ ਰਹੀ ਹੈ।