ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਮਹਾਨ ਕੀਰਤਨ ਦਰਬਾਰ ਕਰਵਾਇਆ
ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਚੜ੍ਹਦੀਕਲਾ ਗਰੁੱਪ ਪੰਜਾਬ ਟੀਮ ਫਗਵਾੜਾ ਦੇ ਵਲੋਂ ਮਹਾਨ ਕੀਰਤਨ ਦਰਬਾਰ ਕਰਵਾਇਆ
Publish Date: Sat, 16 May 2026 06:42 PM (IST)
Updated Date: Sat, 16 May 2026 06:42 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜੇਠ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਸਬੰਧੀ ਪਹਿਲਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਕੀਰਤਨ ਦਰਬਾਰ ਵਿਚ ਢਾਡੀ ਜਥਾ ਗੁਰਦਿਆਲ ਸਿੰਘ ਲੱਖਪੁਰ ਤੇ ਭਾਈ ਗੁਰਮੁੱਖ ਸਿੰਘ ਹੁਸ਼ਿਆਰਪੁਰ ਵਾਲੇ ਦੇ ਜਥੇ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ ਤੇ ਆਤਮਿਕ ਮਾਹੌਲ ਸਿਰਜਿਆ। ਇਸ ਮੌਕੇ ਸੰਗਰਾਂਦ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਤੇ ਸੰਗਤ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਗੁਰਦੁਆਰਾ ਅਰਬਨ ਸਟੇਟ ਫਗਵਾੜਾ ਦੇ ਪ੍ਰਧਾਨ ਹਰਵਿੰਦਰ ਸਿੰਘ ਵਾਲੀਆ ਤੇ ਸੁਖਬੀਰ ਸਿੰਘ ਕਿੰਨੜਾ ਵੱਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸੁਨੀਲ ਚੰਮ, ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੂੰ ਗੁਰਦੁਆਰਾ ਅਰਥਨ ਸਟੇਟ ਫਗਵਾੜਾ ਦੇ ਪ੍ਰਧਾਨ ਹਰਵਿੰਦਰ ਸਿੰਘ ਵਾਲੀਆ ਤੇ ਸੁਖਬੀਰ ਸਿੰਘ ਕਿੰਨੜਾ ਵੱਲੋਂ ਸਨਮਾਨਿਤ ਕੀਤਾ ਗਿਆ।