ਅਹਿਮਦਪੁਰ ਵਾਲਿਆਂ ਪਾਣੀ ਵਾਲੀ ਟੈਂਕੀ ਲਈ ਸੰਤ ਸੀਚੇਵਾਲ ਨੂੰ ਦਿੱਤਾ ਮੰਗ ਪੱਤਰ
ਅਹਿਮਦਪੁਰ ਪਿੰਡ ਲਈ 5000 ਲੀਟਰ ਪਾਣੀ ਵਾਲੀ ਟੈਂਕੀ ਦੀ ਮੰਗ, ਸੰਤ ਬਲਬੀਰ ਸਿੰਘ ਜੀ ਸੀਚੇਵਾਲ ਨੂੰ ਦਿੱਤਾ ਮੰਗ ਪੱਤਰ
Publish Date: Thu, 07 May 2026 06:50 PM (IST)
Updated Date: Thu, 07 May 2026 06:53 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪਿੰਡ ਅਹਿਮਦਪੁਰ ਵਿਚ ਪੀਣ ਵਾਲੇ ਪਾਣੀ ਦੀ ਸੁਵਿਧਾ ਨੂੰ ਹੋਰ ਮਜ਼ਬੂਤ ਕਰਨ ਲਈ ਸਰਪੰਚ ਹਰਮਨਦੀਪ ਕੌਰ ਤੇ ਬਾਬਾ ਹੁਸ਼ਿਆਰ ਸਿੰਘ ਬਲਾਕ ਸੰਮਤੀ ਮੈਂਬਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਐੱਮਪੀ ਨੂੰ 5000 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਲਗਵਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੰਤ ਸੀਚੇਵਾਲ ਨੇ ਪਿੰਡ ਵਾਸੀਆਂ ਦੀ ਮੰਗ ਧਿਆਨ ਨਾਲ ਸੁਣਦਿਆਂ ਸਾਰ ਹੀ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਸਰਪੰਚ ਹਰਮਨਦੀਪ ਕੌਰ ਅਹਿਮਦਪੁਰ ਨੇ ਕਿਹਾ ਕਿ ਵਧਦੀ ਗਰਮੀ ਦੇ ਮੌਸਮ ਦੌਰਾਨ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਵੱਡੀ ਪਾਣੀ ਦੀ ਟੈਂਕੀ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਮੌਕੇ ਬਲਾਕ ਸਮਿਤੀ ਮੈਂਬਰ ਬਾਬਾ ਹੁਸ਼ਿਆਰ ਸਿੰਘ, ਸਰਪੰਚ ਹਰਮਨਦੀਪ ਕੌਰ, ਮੈਂਬਰ ਪੰਚਾਇਤ ਹੀਰਾ ਲਾਲ, ਸਤਪਾਲ ਸਿੰਘ, ਪ੍ਰਿੰਸੀਪਲ ਸੁਰਜੀਤ ਸਿੰਘ, ਪਾਲ ਸਿੰਘ, ਸੁਰਿੰਦਰ ਸਿੰਘ ਮੈਂਬਰ, ਰਮਨਦੀਪ ਕੌਰ ਮੈਂਬਰ, ਅਮਨਦੀਪ ਸਿੰਘ, ਚਰਨ ਸਿੰਘ, ਲਹਿੰਬਰ ਸਿੰਘ, ਨਿਰਮਲ ਸਿੰਘ, ਗੁਰਦਿਆਲ ਸਿੰਘ ਮੋਨੀ, ਗੁਰਨਾਮ ਸਿੰਘ, ਅਮਰੀਕ ਸਿੰਘ ਮਾਣਾ, ਅਵਤਾਰ ਸਿੰਘ, ਸਲਵਿੰਦਰ ਸਿੰਘ, ਜਰਨੈਲ ਸਿੰਘ, ਇੰਦਰਜੀਤ ਸਿੰਘ ਤੇ ਬਖ਼ਸ਼ੀਸ਼ ਸਿੰਘ ਆਦਿ ਹਾਜ਼ਰ ਸਨ।