ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵੱਲੋਂ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਸਬੰਧੀ ਮੰਗ ਪੱਤਰ
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਦਿੱਤਾ ਮੰਗ ਪੱਤਰ
Publish Date: Wed, 03 Sep 2025 10:53 PM (IST)
Updated Date: Thu, 04 Sep 2025 04:10 AM (IST)

-ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਯਤਨਸ਼ੀਲ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਪੰਜਾਬ ’ਚ ਹੜ੍ਹਾਂ ਕਾਰਨ ਹੋ ਰਹੇ ਵਿਆਪਕ ਨੁਕਸਾਨ ਨੂੰ ਵੇਖਦੇ ਹੋਏ ਡੈਮੋਕ੍ਰੈਟਿਕ ਮੁਲਾਜ਼ਮ ਫੈੱਡਰੇਸ਼ਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਸਬੰਧੀ ਡੀਐਮ ਐਫ ਕਪੂਰਥਲਾ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਰੋਕਣ ’ਤੇ ਪੀੜਤ ਲੋਕਾਂ ਨੂੰ ਰਾਹਤ ਦੇਣ ’ਚ ਅਸਫ਼ਲ ਰਹੀ ਹੈ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਇਸ ਸਥਿਤੀ ਨਾਲ ਨਿਪਟਣ ਲਈ ਪੰਜਾਬ ਨੂੰ ਕਿਸੇ ਤਰ੍ਹਾਂ ਦਾ ਵਿੱਤੀ ਪੈਕੇਜ ਨਹੀਂ ਦਿੱਤਾ ਗਿਆ। ਹੜ੍ਹਾਂ ਕਾਰਨ ਵਾਪਰੀ ਤਬਾਹੀ ਨੂੰ ਸਿਰਫ਼ ਕੁਦਰਤੀ ਆਫ਼ਤ ਨਹੀਂ ਕਿਹਾ ਜਾ ਸਕਦਾ, ਕਿਉਂਕਿ ਇੱਕ ਪਾਸੇ ਪੰਜਾਬ ਧਰਤੀ ਹੇਠਲੇ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ, ਉੱਥੇ ਮੀਂਹ ਦੇ ਦਿਨਾਂ ’ਚ ਵਾਧੂ ਪਾਣੀ ਦੀ ਸੰਭਾਲ ਲਈ ਸਰਕਾਰਾਂ ਲੁੜੀਂਦਾ ਢਾਂਚਾ ਨਹੀਂ ਉਸਾਰ ਸਕੀਆਂ ਤੇ ਅਣਕਿਆਸੇ ਹੜ੍ਹਾਂ ਨੂੰ ਰੋਕਣ ਲਈ ਲੁੜੀਂਦੇ ਪ੍ਰਬੰਧ ਕਰਨ ਵੱਲ ਵੀ ਦੋਵਾਂ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ। ਫੈੱਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਹੜ ਪ੍ਰਭਾਵਿਤ ਲੋਕਾਂ ਤੱਕ ਮਦਦ ਲਈ ਕਪੂਰਥਲਾ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਸਹਾਇਤਾ ਇਕੱਠੀ ਕੀਤੀ ਜਾ ਰਹੀ ਹੈ ਤਾਂ ਕਿ ਸੂਬਾ ਕਮੇਟੀ ਰਾਹੀਂ ਪ੍ਰਭਾਵਿਤ ਇਲਾਕਿਆਂ ’ਚ ਭੇਜੀ ਜਾ ਸਕੇ। ਇਸ ਮੌਕੇ ਜੈਮਲ ਸਿੰਘ, ਤਜਿੰਦਰ ਸਿੰਘ, ਸੁਖਪਾਲ ਸਿੰਘ, ਪਵਨ ਕੁਮਾਰ, ਅਵਤਾਰ ਸਿੰਘ ਆਦਿ ਵੀ ਹਾਜ਼ਰ ਸਨ।