ਢਾਡੀ ਗੌਰੀ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ
ਢਾਡੀ ਗੁਰਜੀਤ ਸਿੰਘ ਗੌਰੀ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ
Publish Date: Thu, 19 Mar 2026 10:11 PM (IST)
Updated Date: Thu, 19 Mar 2026 10:13 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅੰਤਰਰਾਸ਼ਟਰੀ ਪੰਥਕ ਢਾਡੀ ਗੁਰਜੀਤ ਸਿੰਘ ਗੌਰੀ ਜਾਂਗਲਾ ਚੇਅਰਮੈਨ ਭਾਈ ਨੱਥਾ ਅਬਦੁੱਲਾ ਢਾਡੀ ਸਭਾ ਨੇ ਬੀਤੇ ਦਿਨੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਸ਼ਿਰਕਤ ਕਰਦਿਆਂ ਸੈਸ਼ਨ ਦੀ ਚਲਦੀ ਕਾਰਵਾਈ ਵੇਖੀ। ਸੈਸ਼ਨ ਦੀ ਸਮਾਪਤੀ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਗੌਰੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਸਪੀਕਰ ਸਾਹਿਬ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਤੇ ਸਰਕਾਰ ਦੀ ਕਾਰਗੁਜ਼ਾਰੀ ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਸਬੰਧੀ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਸਪੀਕਰ ਸਾਹਿਬ ਨੂੰ ਰਾਗੀ ਢਾਡੀ ਜਥਿਆਂ ਨੂੰ ਧਾਰਮਿਕ ਤੇ ਸਮਾਜਿਕ ਖੇਤਰ ਵਿਚ ਆ ਰਹੀਆਂ ਕਈ ਦਰਪੇਸ਼ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਤੇ ਉਨ੍ਹਾਂ ਦੇ ਹੱਲ ਵਾਸਤੇ ਬੇਨਤੀ ਕੀਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਿਵਾਇਆ ਕਿ ਜਲਦੀ ਹੀ ਕੁਝ ਸਮੱਸਿਆਵਾਂ ਨੂੰ ਹੱਲ ਕਰਨ ਦਾ ਉਪਰਾਲਾ ਕੀਤਾ ਜਾਵੇਗਾ।