ਜੇਡੀਏ ਦੇ ਪਲਾਟਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਸਬੰਧੀ ਵਿਚਾਰ-ਵਟਾਂਦਰਾ
ਜੇ ਡੀ ਏ ਦੇ ਪਲਾਟਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਸਬੰਧੀ ਵਿਚਾਰ ਵਟਾਂਦਰਾ
Publish Date: Fri, 19 Dec 2025 07:16 PM (IST)
Updated Date: Fri, 19 Dec 2025 07:19 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਅੱਜ ਜਲੰਧਰ ਵਿਕਾਸ ਅਥਾਰਟੀ ਦੀਆਂ ਕਪੂਰਥਲਾ ਜ਼ਿਲ੍ਹੇ ਵਿਚ ਕਾਲੋਨੀਆਂ ਵਿਚਲੇ ਰਿਹਾਇਸ਼ੀ ਤੇ ਵਪਾਰਕ ਪਲਾਟਾਂ ਦੀ ਰਿਜ਼ਰਵ ਕੀਮਤ ਤੈਅ ਕਰਨ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਚਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਪੁੱਡਾ ਕਾਲੋਨੀ ਵਿਚ ਰਿਹਾਇਸ਼ੀ ਤੇ ਫਗਵਾੜਾ ਵਿਖੇ ਪੁੱਡਾ ਕਾਲੋਨੀ ਅਰਬਨ ਅਸਟੇਟ ਵਿਚ ਰਿਹਾਇਸ਼ੀ ਤੇ ਵਪਾਰਕ ਪਲਾਂਟਾਂ ਦੇ ਰਾਖਵੇਂ ਰੇਟ ਨਿਰਧਾਰਤ ਕਰਨ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਵਿਚ ਲੋਕਾਂ ਨੂੰ ਵਾਜਬ ਰੇਟਾਂ ਉਪਰ ਰਿਹਾਇਸ਼ੀ ਤੇ ਵਪਾਰਕ ਅਦਾਰਿਆਂ ਦੀ ਸ਼ੁਰੂਆਤ ਲਈ ਢੁੱਕਵੀਆਂ ਥਾਵਾਂ ਦੀ ਵਿਵਸਥਾ ਪਹਿਲ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਜਲੰਧਰ ਵਿਕਾਸ ਅਥਾਰਟੀ ਦੀ ਵਧੀਕ ਮੁੱਖ ਪ੍ਰਸ਼ਾਸਕ ਅਲਕਾ ਕਾਲੀਆ, ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਾਊਸਿੰਗ/ਵਪਾਰਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਸੰਭਾਵਨਾਵਾਂ ਦੀ ਤਲਾਸ਼ ਕਰਨ ਤਾਂ ਜੋ ਭਵਿੱਖ ਦੀਆਂ ਲੋੜਾਂ ਅਨੁਸਾਰ ਵਿਉੰਤਬੰਦੀ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐੱਸਡੀਐੱਮ ਫਗਵਾੜਾ ਜਸ਼ਨਜੀਤ ਸਿੰਘ, ਜਲੰਧਰ ਵਿਕਾਸ ਅਥਾਰਟੀ ਦੇ ਮੁੱਖ ਲੇਖਾ ਅਫਸਰ ਤੇ ਬਿਲਡਿੰਗ ਬ੍ਰਾਂਚ ਦੇ ਅਧਿਕਾਰੀ ਹਾਜ਼ਰ ਸਨ।