ਸਫ਼ਾਈ ਸੇਵਕਾਂ ਨੂੰ ਪੀਪੀਈ ਕਿੱਟਾਂ ਵੰਡੀਆਂ
ਸਫਾਈ ਸੇਵਕਾਂ ਨੂੰ ਪੀਪੀਈ ਕਿੱਟਾਂ ਦੀ ਵੰਡ
Publish Date: Fri, 10 Apr 2026 06:17 PM (IST)
Updated Date: Fri, 10 Apr 2026 06:20 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਮਿਸ਼ਨਰ ਨਗਰ ਨਿਗਮ ਕਪੂਰਥਲਾ ਅਨੁਪਮ ਕਲੇਰ ਵੱਲੋਂ ਸਫ਼ਾਈ ਸੇਵਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਨਮਸਤੇ ਯੋਜਨਾ ਸਕੀਮ ਤਹਿਤ ਦਫ਼ਤਰ ਨਗਰ ਨਿਗਮ ਵਿਖੇ 62 ਸਫ਼ਾਈ ਸੇਵਕਾਂ ਨੂੰ ਪੀਪੀਈ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸਫਾਈ ਸੇਵਕ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੀਪੀਈ ਕਿੱਟਾਂ ਦੇਣ ਦਾ ਮਕਸਦ ਸਫ਼ਾਈ ਕਰਮਚਾਰੀਆਂ ਨੂੰ ਕੰਮ ਦੌਰਾਨ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ। ਜ਼ਿਕਰਯੋਗ ਹੈ ਕਿ ਨਮਸਤੇ ਯੋਜਨਾ ਇੱਕ ਸਰਕਾਰੀ ਪਹਿਲ ਹੈ, ਜਿਸ ਦਾ ਮੁੱਖ ਮਕਸਦ ਸਫ਼ਾਈ ਸੇਵਕਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਂਦੇ ਹੋਏ, ਉਨ੍ਹਾਂ ਦੇ ਵਡਮੁੱਲੇ ਯੋਗਦਾਨਾਂ ਨੂੰ ਮਾਨਤਾ ਦੇਣਾ ਹੈ। ਇਸ ਮੌਕੇ ਸੁਪਰਡੈਂਟ ਰਵੀ ਪੰਕਜ ਸ਼ਰਮਾ, ਸੀਐੱਸਆਈ ਹਿਤੇਸ਼ ਕੁਮਾਰ, ਐੱਸਆਈ ਰਿੰਪੀ ਕਲਿਆਣ ਅਤੇ ਐੱਸਬੀਐੱਮ ਆਦਿ ਹਾਜ਼ਰ ਸਨ।