ਡਿਵਾਈਨ ਪਬਲਿਕ ਸਕੂਲ ’ਚ ਮਦਰਸ ਡੇ ਮਨਾਇਆ
ਡਿਵਾਈਨ ਪਬਲਿਕ ਸਕੂਲ ਵਿੱਚ ਮਦਰਸ ਡੇ ਦੇ ਮੌਕੇ ਤੇ ਸਕੂਲ ਵਿੱਚ ਸ਼ਾਨਦਾਰ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ
Publish Date: Fri, 08 May 2026 08:06 PM (IST)
Updated Date: Fri, 08 May 2026 08:08 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਡਿਵਾਇਨ ਪਬਲਿਕ ਸਕੂਲ ਵਿਚ ਸਕੂਲ ਪ੍ਰਿੰਸੀਪਲ ਸ੍ਰੀਮਤੀ ਰੇਨੂ ਠਾਕੁਰ ਦੀ ਅਗਵਾਈ ਹੇਠ ਮਦਰਸ ਡੇ ਦਾ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਵਲਨ ਤੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਮਾਵਾਂ ਦੇ ਸਤਿਕਾਰ ਵਿਚ ਗੀਤ, ਕਵਿਤਾਵਾਂ, ਨਾਟਕ, ਗਿੱਧਾ, ਡਾਂਸ, ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਮਾਵਾਂ ਲਈ ਮਨੋਰੰਜਕ ਖੇਡਾਂ ਤੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਉਨ੍ਹਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਮਾਤਾਵਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਸਤਿਕਾਰ ਤੇ ਧੰਨਵਾਦ ਪ੍ਰਗਟ ਕੀਤਾ। ਸਕੂਲ ਪ੍ਰਿੰਸੀਪਲ ਰੇਨੂ ਠਾਕੁਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਦਾ ਸਥਾਨ ਸਭ ਤੋਂ ਉੱਚਾ ਹੁੰਦਾ ਹੈ ਤੇ ਸਾਨੂੰ ਹਮੇਸ਼ਾ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ। ਸਕੂਲ ਦੇ ਪ੍ਰਧਾਨ ਪੰਕਜ ਕਪੂਰ ਨੇ ਮਦਰਸ ਡੇ ਦੇ ਮੌਕੇ ਆਈਆਂ ਹੋਈਆਂ ਸਾਰੀਆਂ ਮਾਤਾਵਾਂ ਨੂੰ ਮਦਰਸ ਡੇ ਦੀਆਂ ਵਧਾਈਆਂ ਦਿੱਤੀਆਂ ਤੇ ਆਖਿਆ ਕਿ ਮਾਂ ਦਾ ਸਾਥ ਜੀਵਨ ਦੀ ਸਭ ਤੋਂ ਵੱਡੀ ਦੌਲਤ ਹੈ।