ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਨੇ ਖਟਕੜ ਕਲਾਂ ਦਾ ਦੌਰਾ ਕਰਵਾਇਆ
ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਨੇ ਸ਼ਹੀਦ ਭਗਤ ਸਿੰਘ ਦੇ ਸਮਾਰਕ ਦੀ ਯਾਤਰਾ ਦਾ ਕੀਤਾ ਵਿਸ਼ੇਸ਼ ਆਯੋਜਨ
Publish Date: Mon, 20 Apr 2026 08:13 PM (IST)
Updated Date: Mon, 20 Apr 2026 08:15 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਉਸਾਰੂ ਤੇ ਸਾਫ ਸੁਥਰੇ ਸਮਾਜ ਲਈ ਕਾਰਜਸ਼ੀਲ ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਫਗਵਾੜਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਵਿਸ਼ੇਸ਼ ਯਾਤਰਾ ਦਾ ਆਯੋਜਨ ਕੇਂਦਰ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ ਤੇ ਡਾ. ਐੱਸਪੀ ਮਾਨ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ ਰਾਏ ਤੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਨਾ ਤੇ ਬੱਚਿਆਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਹੈ। ਬੱਚਿਆਂ ਨੇ ਸ਼ਹੀਦ ਦੇ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਵਿਰਾਸਤੀ ਵਸਤਾਂ, ਲਿਖਤਾਂ, ਚਿੱਠੀਆਂ ਤੇ ਵਿਲੱਖਣ ਤਸਵੀਰਾਂ ਦੇ ਦਰਸ਼ਨ ਕੀਤੇ। ਕੇਂਦਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਨਜ਼ਦੀਕ ਕਵੀ ਦਰਬਾਰ ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਡਾ. ਸਾਗਰ ਸਿੰਘ, ਗੁਰਨਾਮ ਸਿੰਘ ਸੈਣੀ, ਓਮ ਪ੍ਰਕਾਸ਼ ਪਾਲ, ਮਧੂ ਬਾਲਾ ਪਲਾਹੀ, ਪ੍ਰਿੰਸ, ਲਵਪ੍ਰੀਤ ਸਿੰਘ ਰਾਏ, ਖੁਸ਼ਪ੍ਰੀਤ ਕੌਰ ਰਾਏ ਤੇ ਹੋਰਨਾਂ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦੇ ਸੰਘਰਸ਼ਮਈ ਜੀਵਨ ‘ਤੇ ਅਧਾਰਤ ਕਵਿਤਾਵਾਂ ਤੇ ਗੀਤ ਪੇਸ਼ ਕੀਤੇ। ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਸ਼ਹੀਦਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਯਾਤਰਾ ਦੀ ਸਮਾਪਤੀ ਸਮੇਂ ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਡਾ. ਐੱਸਪੀ ਮਾਨ ਤੇ ਡਾ. ਸਾਗਰ ਸਿੰਘ ਸਨ। ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਸ਼ਹੀਦ ਦੇ ਸਮਾਰਕ ਨਜਦੀਕ ਪਾਰਕ ਵਿਚ ਬੂਟੇ ਵੀ ਲਗਾਏ ਗਏ।