ਡਾ. ਆਸ਼ੀਸ਼ ਜੇਟਲੀ ਨੇ ਐੱਸਐੱਮਓ ਵਜੋਂ ਅਹੁਦਾ ਸੰਭਾਲਿਆ
ਡਾ. ਆਸ਼ੀਸ਼ ਜੇਟਲੀ ਨੇ ਸਿਵਲ ਹਸਪਤਾਲ ਦੇ ਐਸਐਮਓ ਵਜੋਂ ਅਹੁਦਾ ਸੰਭਾਲਿਆ
Publish Date: Tue, 05 May 2026 09:31 PM (IST)
Updated Date: Tue, 05 May 2026 09:32 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਿਵਲ ਹਸਪਤਾਲ, ਸੁਲਤਾਨਪੁਰ ਲੋਧੀ ਵਿਖੇ ਸੀਨੀਅਰ ਮੈਡੀਕਲ ਅਫਸਰ (ਐੱਸਐੱਮਓ) ਵਜੋਂ ਅਹੁਦਾ ਸੰਭਾਲਣ ਤੋਂ ਬਾਅਦ, ਡਾ. ਆਸ਼ੀਸ਼ ਜੇਟਲੀ ਨੇ ਸਿਹਤ ਸੇਵਾਵਾਂ ਪ੍ਰਤੀ ਸਖ਼ਤ ਤੇ ਸਪੱਸ਼ਟ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਇਹ ਯਕੀਨੀ ਬਣਾਉਣਾ ਹੋਵੇਗੀ ਕਿ ਹਸਪਤਾਲ ਆਉਣ ਵਾਲੇ ਹਰ ਮਰੀਜ਼ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਤੇ ਵਧੀਆ ਡਾਕਟਰੀ ਇਲਾਜ ਮਿਲੇ। ਡਾ. ਜੇਟਲੀ ਨੇ ਕਿਹਾ ਕਿ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਚ ਸੇਵਾ ਕਰਨ ਦਾ ਮੌਕਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਦੌਰਾਨ ਤੇਜ਼ ਗਰਮੀ ਬਾਰੇ ਜਨਤਾ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਡਾ. ਜੇਟਲੀ ਨੇ ਕਿਹਾ ਕਿ ਵਧਦੇ ਤਾਪਮਾਨ ਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੀ ਮਾਤਰਾ ਵਿਚ ਪਾਣੀ ਪੀਣ, ਦੁਪਹਿਰ ਦੇ ਸਮੇਂ ਧੁੱਪ ਵਿਚ ਬਾਹਰ ਨਿਕਲਣ ਤੋਂ ਬਚਣ ਤੇ ਹੀਟਸਟ੍ਰੋਕ ਤੋਂ ਆਪਣੇ-ਆਪ ਨੂੰ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਸਲਾਹਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਆਮ ਲੋਕਾਂ ਲਈ ਇਕ ਵੱਡੀ ਰਾਹਤ ਦੱਸਦਿਆਂ ਡਾ. ਜੇਟਲੀ ਨੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਕਾਰਡ ਜਾਰੀ ਕਰਵਾਉਣ ਤਾਂ ਜੋ ਉਹ ਲੋੜ ਪੈਣ ਤੇ ਮੁਫ਼ਤ ਡਾਕਟਰੀ ਇਲਾਜ ਦਾ ਲਾਭ ਪ੍ਰਾਪਤ ਕਰ ਸਕਣ। ਸ ਮੌਕੇ ਸੀਨੀਅਰ ਸਹਾਇਕ ਸੰਨੀ ਸਹੋਤਾ, ਫਾਰਮੇਸੀ ਅਫ਼ਸਰ ਅਮਰਿੰਦਰਜੀਤ ਸਿੰਘ, ਕੰਪਿਊਟਰ ਆਪਰੇਟਰ ਸਾਹਿਲ ਥਾਪਰ ਅਤੇ ਸੁਨੀਲ ਕੁਮਾਰ ਵੀ ਮੌਜੂਦ ਸਨ।