ਡਾ. ਗੁਰਪਾਲ ਸਿੰਘ ਨੇ ਐੱਸਐੱਮਓ ਦਾ ਅਹੁਦਾ ਸੰਭਾਲਿਆ
ਡਾਕਟਰ ਗੁਰਪਾਲ ਸਿੰਘ ਨੇ ਸੀਐਚਸੀ ਬੇਗੋਵਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਦਾ ਅਹੁਦਾ ਸੰਭਾਲਿਆ
Publish Date: Fri, 08 May 2026 09:01 PM (IST)
Updated Date: Fri, 08 May 2026 09:02 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਸੀਐੱਚਸੀ ਬੇਗੋਵਾਲ ਵਿਖੇ ਡਾ. ਗੁਰਪਾਲ ਸਿੰਘ ਵੱਲੋਂ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਣ ਮੌਕੇ ਡਾ. ਰਾਜਪਾਲ ਸਿੰਘ, ਡਾ. ਕਰਨਪ੍ਰੀਤ ਸਿੰਘ, ਡਾ. ਪਵਨਪ੍ਰੀਤ ਕੌਰ, ਨੀਤੂ ਸਰੋਆ ਬੀਈਈ, ਪਵਨ ਕੁਮਾਰ, ਰਜਨੀ ਬਾਲਾ, ਗਗਨਦੀਪ ਸਿੰਘ, ਪ੍ਰਦੀਪ ਸਿੰਘ, ਤਰਜੀਤ ਕੌਰ, ਲਵਲੀਨ ਕੌਰ, ਸੁਰਿੰਦਰ ਸਿੰਘ, ਤਰਸੇਮ ਸਿੰਘ ਆਦਿ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ ਗਿਆ ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪਾਲ ਸਿੰਘ ਨੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਤੇ ਕਾਰਜਭਾਰ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਰੀਜ਼ਾਂ ਨੂੰ ਮਿਆਰੀ ਤੇ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਹੋਵੇਗੀ। ਉਨ੍ਹਾਂ ਅੱਕਿਹਾ ਕਿ ਸਾਡਾ ਮੁੱਖ ਟੀਚਾ ਹਸਪਤਾਲ ਵਿਚ ਓਡੀਪੀ, ਆਈਪੀਡੀ ਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਹੈ ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਦਾ ਵਿਸ਼ਵਾਸ ਵਧਾਉਣਾ ਮੇਰੀ ਮੁੱਖ ਜ਼ਿੰਮੇਵਾਰੀ ਹੋਵੇਗੀ।