ਕਪੂਰਥਲਾ ਤੇ ਸੁਲਤਾਨਪੁਰ ਲੋਧੀ ਲਈ ਡਾ. ਕਨੂ ਥਿੰਦ ਆਬਜ਼ਰਵਰ ਨਿਯੁਕਤ
ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਡਾ. ਕਨੂ ਥਿੰਦ ਬਤੌਰ ਓਬਜ਼ਰਵਰ ਨਿਯੁਕਤ
Publish Date: Sat, 16 May 2026 09:09 PM (IST)
Updated Date: Sat, 16 May 2026 09:12 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ ਕਪੂਰਥਲਾ ਤੇ ਮਿਊਂਸੀਪਲ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਆਮ ਚੋਣਾਂ ਲਈ ਡਾ. ਕਨੂ ਥਿੰਦ, ਪੀਸੀਐੱਸ (ਸੰਯੁਕਤ ਡਾਇਰੈਕਟਰ ਉਦਯੋਗ, ਪੰਜਾਬ) ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਡਾ. ਕਨੂ ਥਿੰਦ ਅੱਜ ਨਾਮਜ਼ਦਗੀਆਂ ਦੇ ਆਖਰੀ ਦਿਨ ਜ਼ਿਲ੍ਹਾ ਕਪੂਰਥਲਾ ਵਿਖੇ ਪਹੁੰਚੇ। ਉਹ ਚੋਣਾਂ ਦੀ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਜ਼ਿਲ੍ਹਾ ਕਪੂਰਥਲਾ ਵਿਚ ਹੀ ਰਹਿਣਗੇ ਤੇ ਚੋਣ ਪ੍ਰਕਿਰਿਆ ਉੱਤੇ ਨੇੜਿਓਂ ਨਿਗਰਾਨੀ ਰੱਖਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਨੂੰ ਬਿਲਕੁਲ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ। ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਕੋਈ ਜਾਣਕਾਰੀ ਸਾਂਝੀ ਕਰਨ ਲਈ ਲੋਕ ਆਬਜ਼ਰਵਰ ਦੇ ਲੈਸਨ ਅਫਸਰ ਡਾ. ਵਰੁਣ ਜੋਸ਼ੀ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 8556830060 ਤੇ ਸਿੱਧਾ ਸੰਪਰਕ ਕਰ ਸਕਦੇ ਹਨ।