ਐੱਮਪੀ ਚੱਬੇਵਾਲ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਡਾਕਟਰ ਰਾਜ ਕੁਮਾਰ ਚੱਬੇਵਾਲ ਵੱਲੋਂ ਸਿਵਲ ਹਸਪਤਾਲ ਦਾ ਦੌਰਾ
Publish Date: Thu, 14 May 2026 09:30 PM (IST)
Updated Date: Thu, 14 May 2026 09:33 PM (IST)

ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਲੋਕ ਹਿਤ ਵਿਚ ਕਪੂਰਥਲਾ ਵਿਖੇ ਬਣ ਰਹੇ ਸ਼੍ਰੀ ਗੁਰੁ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦਾ ਦੌਰਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਤੇ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਇਕ ਹੀ ਛੱਤ ਹੇਠਾਂ ਮਿਲਣਗੀਆਂ। ਇਹੀ ਨਹੀਂ ਉਨ੍ਹਾਂ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਤੇ ਸਿਵਲ ਸਰਜਨ ਡਾ. ਸੰਜੀਵ ਭਗਤ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਸੰਬਧੀ ਕਿਸੇ ਵੀ ਤਰਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਏ। ਉਨ੍ਹਾਂ ਸ਼ਿਫਟ ਕੀਤੇ ਜਾਣ ਵਾਲੇ ਬਲੱਡ ਬੈਂਕ ਸਬੰਧੀ ਵੀ ਜਾਣਕਾਰੀ ਲਈ। ਉਨ੍ਹਾਂ ਲੋਕਾਂ ਨੂੰ ਇਹ ਵਿਸ਼ਵਾਸ ਵੀ ਦੁਆਇਆ ਕਿ ਸ਼ਿਫਟਿੰਗ ਦੌਰਾਨ ਲੋਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਦੇ ਸਾਰੇ ਪੁਖ਼ਤਾ ਪ੍ਰਬੰਧ ਮੌਜੂਦ ਹਨ ਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ। ਇਸ ਤੋਂ ਇਲਾਵਾ ਉਨ੍ਹਾਂ ਚੱਲ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਟੀਬੀ ਖਾਤਮਾ ਮੁਹਿੰਮ, ਨਸ਼ਾ ਛੁਡਾਓ ਪ੍ਰੋਗਰਾਮ, ਆਮ ਆਦਮੀ ਕਲੀਨਿਕ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਸ਼ਿਫਟਿੰਗ ਸਬੰਧੀ ਹਰ ਤਰ੍ਹਾਂ ਦੀ ਮਦਦ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨੂੰ ਮੁਹੱਈਆ ਕਰਵਾਈ ਜਾਏਗੀ। ਇਸ ਮੌਕੇ ਏਸੀਐੱਸ ਡਾ. ਅੰਨੂ ਸ਼ਰਮਾ, ਡੀਐੱਮਸੀ ਡਾ. ਸੰਦੀਪ ਭੋਲਾ, ਡੀਆਈਓ ਡਾ. ਰਣਦੀਪ ਸਿੰਘ, ਐੱਸਐੱਮਓ ਡਾ. ਪਰਮਿੰਦਰ ਕੌਰ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਬੀਸੀਸੀ ਜੋਤੀ ਅਨੰਦ, ਹਰਜਿੰਦਰ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।