ਡਾ. ਕਟਾਰੀਆ ਨੇ ਸੰਭਾਲਿਆ ਐੱਸਐੱਮਓ ਵਜੋਂ ਅਹੁਦਾ
ਡਾ. ਸੁਬੋਧ ਕੁਮਾਰ ਕਟਾਰੀਆਂ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਸੰਭਾਲਿਆ ਐੱਸ.ਐਮ.ਓ. ਵਜੋਂ ਅਹੁਦਾ
Publish Date: Fri, 20 Mar 2026 10:05 PM (IST)
Updated Date: Fri, 20 Mar 2026 10:07 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇਕ ਅਹਿਮ ਕਦਮ ਤਹਿਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਡਾ. ਸੁਬੋਧ ਕੁਮਾਰ ਕਟਾਰੀਆ ਨੇ ਸੀਨੀਅਰ ਮੈਡੀਕਲ ਅਫਸਰ (ਐੱਸਐੱਮਓ) ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਹਸਪਤਾਲ ਵਿਚ ਪ੍ਰਸ਼ਾਸਨਿਕ ਕਾਰਗੁਜ਼ਾਰੀ ਤੇ ਮੈਡੀਕਲ ਸੇਵਾਵਾਂ ਵਿਚ ਨਵੀਂ ਰਫ਼ਤਾਰ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਡਾ. ਕਟਾਰੀਆ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਨਸੀਬ ਸਮਝਦੇ ਹਨ ਕਿ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ,“ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਾ ਹਾਂ ਤੇ ਭਰੋਸਾ ਦਿਵਾਉਂਦਾ ਹਾਂ ਕਿ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਸ਼ਠਾ ਤੇ ਸਮਰਪਣ ਨਾਲ ਨਿਭਾਵਾਂਗਾ।” ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਹਰ ਮਰੀਜ਼ ਨੂੰ ਬਿਨਾ ਕਿਸੇ ਪਰੇਸ਼ਾਨੀ ਤੋਂ ਸਮੇਂ ਸਿਰ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਮਰੀਜ਼ਾਂ ਦੀ ਸਹੂਲਤ, ਸੁਰੱਖਿਆ ਤੇ ਸੰਤੁਸ਼ਟੀ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਇਲਾਕੇ ਦੇ ਲੋਕਾਂ ਨੇ ਵੀ ਉਮੀਦ ਜਤਾਈ ਹੈ ਕਿ ਡਾ. ਕਟਾਰੀਆ ਦੇ ਤਜਰਬੇ ਤੇ ਸੁਚੱਜੀ ਲੀਡਰਸ਼ਿਪ ਹੇਠ ਸਿਵਲ ਹਸਪਤਾਲ ਦੀਆਂ ਸਿਹਤ ਸੇਵਾਵਾਂ ਦਾ ਮਿਆਰ ਹੋਰ ਉੱਚਾ ਹੋਵੇਗਾ। ਇਸ ਮੌਕੇ ਸਮੂਹ ਸਟਾਫ ਨੇ ਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਡਾ. ਸੁਖਵਿੰਦਰ ਕੌਰ, ਡਾ. ਮਨਦੀਪ ਕੌਰ, ਡਾ. ਨਵਨੀਤ ਸਿੰਘ, ਡਾ. ਆਸ਼ੀਸ਼, ਸੀਨੀਅਰ ਸਹਾਇਕ ਸੰਨੀ ਸਹੋਤਾ, ਕੰਪਿਊਟਰ ਆਪਰੇਟਰ ਸਾਹਿਲ, ਬਲਹਾਰ, ਅਜੀਤਪਾਲ ਸਿੰਘ, ਅਵਿਨਾਸ਼ਜੀਤ ਕੌਰ, ਮਲਕੀਤ ਸਿੰਘ, ਰਾਜਵਿੰਦਰ ਕੌਰ, ਜਸਵਿੰਦਰ ਸਿੰਘ ਤੇ ਬਲਜਿੰਦਰ ਕੌਰ ਸਮੇਤ ਹੋਰ ਹਾਜ਼ਰ ਸਨ।