ਨਸ਼ਾ ਕਰਦਾ ਇਕ ਕਾਬੂ, ਮਾਮਲਾ ਦਰਜ
ਨਸ਼ਾ ਕਰਦਾ ਆਰੋਪੀ ਪੁਲਿਸ ਅੜਿਕੇ ਮਾਮਲਾ ਦਰਜ
Publish Date: Fri, 08 May 2026 08:54 PM (IST)
Updated Date: Fri, 08 May 2026 08:56 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਦਰ ਫਗਵਾੜਾ ਵਿਖੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਗੌਂਸਪੁਰ ਕੱਟ ਤੋਂ ਥੋੜਾ ਅੱਗੇ ਜਾ ਰਹੇ ਸੀ ਤਾਂ ਸੜਕ ਦੇ ਖੱਬੇ ਹੱਥ ਝਾੜੀਆਂ ਵਿਚ ਹਲਚਲ ਮਹਿਸੂਸ ਹੋਈ ਤਾਂ ਉਨ੍ਹਾਂ ਨੇ ਗੱਡੀ ਰੋਕ ਕੇ ਦੇਖਿਆ ਤਾਂ ਇਕ ਮੋਨਾ ਨੌਜਵਾਨ ਬੈਠ ਕੇ ਨਸ਼ੇ ਦਾ ਸੇਵਨ ਕਰਦਾ ਪਾਇਆ ਗਿਆ। ਉਕਤ ਮੁਲਜ਼ਮ ਅਜੇ ਕੁਮਾਰ ਪੁੱਤਰ ਭਰੋਸੀ ਮੰਡਲ ਵਾਸੀ ਪਾਸਲਾ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ।