ਨਸ਼ਾ ਕਰਦਾ ਇਕ ਕਾਬੂ, ਮਾਮਲਾ ਦਰਜ
ਨਸ਼ਾ ਕਰਦਾ ਇੱਕ ਅਰੋਪੀ ਕਾਬੂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
Publish Date: Sun, 10 May 2026 07:04 PM (IST)
Updated Date: Sun, 10 May 2026 07:06 PM (IST)
ਪੰਜਾਬੀ ਜਾਗਰਣ ਪ੍ਰਤੀਨਿਧੀ ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਇਕ ਵਿਅਕਤੀ ਨੂੰ ਨਸ਼ਾ ਦੀ ਹਾਲਤ ਵਿਚ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵਿੰਦਰ ਪਾਲ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਭੈੜੇ ਅੰਸਰਾਂ ਦੀ ਭਾਲ ਲਈ ਬੀਰ ਢੰਡੋਲੀ ਤੋਂ ਰਾਮਗੜ੍ਹ ਜਾ ਰਹੇ ਸੀ ਤਾਂ ਕੱਚੇ ਰਸਤੇ ਤੇ ਇਕ ਨੌਜਵਾਨ ਨਸ਼ਾ ਕਰਦਾ ਪਾਇਆ ਗਿਆ। ਮੁਲਜ਼ਮ ਅਰਸ਼ ਬੰਗੜ ਪੁੱਤਰ ਕੁਲਦੀਪ ਸਿੰਘ ਵਾਸੀ ਰਾਣੀਪੁਰ ਕੰਬੋਆ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।