ਨਸ਼ੇ ਦਾ ਹੱਲ ਬੇਰੁਜ਼ਗਾਰੀ ਨੂੰ ਖਤਮ ਕਰਕੇ ਹੋਵੇਗਾ : ਬਜਾਜ
ਨਸ਼ੇ ਜਾਂ ਹੋਰ ਅਪਰਾਧਿਕ ਕਾਰਵਾਈਆਂ ਗੋਲੀ ਦੀ ਨੀਤੀ ਨਾਲ ਨਹੀਂ ਸਗੋਂ ਬੇਰੁਜ਼ਗਾਰੀ ਖਤਮ ਕਰਕੇ ਹੱਲ ਹੋਵੇਗਾ : ਬਲਵਿੰਦਰ ਬਜਾਜ
Publish Date: Sat, 21 Feb 2026 09:22 PM (IST)
Updated Date: Sat, 21 Feb 2026 09:24 PM (IST)
ਕੁੰਦਨ ਸਿੰਘ ਸਰਾਂ, ਪੰਜਾਬੀ ਜਾਗਰਣ ਭੁਲੱਥ : ਯੂਥ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਬਜਾਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਪੰਜਾਬ ਅੰਦਰ ਨਸ਼ਿਆਂ ਵਰਗੇ ਕੋਹੜ ਨੂੰ ਖਤਮ ਕਰਨ ਲਈ ਜਾਂ ਹੋਰ ਅਪਰਾਧਿਕ ਕਾਰਵਾਈਆਂ ਜਿਵੇਂ ਗੈਂਗਸਟਰਵਾਦ ਦੇ ਨਾਂ ਤੇ ਨੌਜਵਾਨਾਂ ਨੂੰ ਝੂਠੇ ਮੁਕਾਬਲੇ ਬਣਾ ਕੇ ਗੋਲੀਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਜਿਸ ਦੇ ਨਾਲ ਗਰੀਬ ਘਰਾਂ ਦੇ ਬੱਚੇ ਪੁਲਿਸ ਪ੍ਰਸ਼ਾਸਨ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਖਿਰ ਮੌਜੂਦਾ ਸਰਕਾਰ ਦੇ ਰਾਜ ਦੌਰਾਨ ਅਜਿਹੇ ਅਪਰਾਧਿਕ ਮਾਮਲੇ ਕਿਉਂ ਵਧੇ? ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪੜ-ਲਿਖ ਕੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ, ਸਰਕਾਰ ਇਸ ਪਾਸੇ ਕਿਉਂ ਨਹੀਂ ਧਿਆਨ ਦੇ ਰਹੀ, ਦੂਜੇ ਪਾਸੇ ਬੇਰੁਜ਼ਗਾਰੀ ਹੱਥੋਂ ਦੁਖੀ ਹੋ ਕੇ ਨੌਜਵਾਨ ਵਰਗ ਗੁੰਮਰਾਹ ਹੋ ਕੇ ਨਸ਼ਿਆਂ ਦੀ ਦਲਦਲ ਵਿਚ ਜਾਂ ਫਿਰ ਅਪਰਾਧਿਕ ਮਾਮਲਿਆਂ ਵਿਚ ਪੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਜਾਂ ਹੋਰ ਇਸ ਤਰ੍ਹਾਂ ਦੀਆਂ ਅਪਰਾਧਿਕ ਕਾਰਵਾਈਆਂ ਨੂੰ ਰੋਕਣ ਤੇ ਖਤਮ ਕਰਨ ਲਈ ਸਰਕਾਰ ਸਭ ਤੋਂ ਪਹਿਲਾਂ ਬੇਰੁਜ਼ਗਾਰੀ ਖਤਮ ਕਰੇ, ਤਾਂ ਕਿ ਨੌਜਵਾਨ ਵਰਗ ਗਲਤ ਰਸਤੇ ਨਾ ਪੈ ਸਕਣ।