ਵਾਰਡ ਨੰਬਰ 11 ’ਚ ਚੋਣ ਮਾਹੌਲ ਭਖਿਆ, ਸੰਤ ਸੀਚੇਵਾਲ ਨੇ ਕੀਤਾ ਪ੍ਰਚਾਰ
ਵਾਰਡ ਨੰਬਰ 11 ’ਚ ਚੋਣ ਮਾਹੌਲ ਭਖਿਆ, ਸੰਤ ਸੀਚੇਵਾਲ ਨੇ ਕੀਤਾ ਪ੍ਰਚਾਰ
Publish Date: Sat, 23 May 2026 07:16 PM (IST)
Updated Date: Sun, 24 May 2026 04:11 AM (IST)

ਕੈਪਸ਼ਨ : 23ਕੇਪੀਟੀ9 ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੌਰ ਪਤਨੀ ਜਸਵੰਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਗੱਲਬਾਤ ਕਰਦੇ ਹੋਏ ਨਾਲ ਹੋਰ । ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 11 ’ਚ ਸਿਆਸੀ ਮਾਹੌਲ ਲਗਾਤਾਰ ਭਖਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਪਤਨੀ ਜਸਵੰਤ ਸਿੰਘ ਦੇ ਸਮਰਥਨ ਵਿਚ ਪ੍ਰਚਾਰ ਤੇਜ਼ ਹੋ ਗਿਆ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਬੀਤੇ ਸਾਲਾਂ ਵਿਚ ਵਾਰਡ ਦਾ ਵਿਕਾਸ ਨਹੀਂ ਵਿਨਾਸ਼ ਹੋਇਆ ਹੈ। ਉਨਾਂ ਕਿਹਾ ਕਿ ਵਾਰਡ ਦੀਆਂ ਟੁੱਟੀਆਂ ਸੜਕਾਂ, ਗੰਦਗੀ ਦੇ ਢੇਰ, ਬੰਦ ਸੀਵਰੇਜ ਤੇ ਅਧੂਰੇ ਵਿਕਾਸ ਪ੍ਰੋਜੈਕਟ ਨਗਰ ਕੌਂਸਲ ਦੇ ਕਾਰਜਕਾਲ ਦੀ ਸੱਚਾਈ ਨੂੰ ਉਜਾਗਰ ਕਰਦੇ ਹਨ। ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਆਪਣਾ ਕੀਮਤੀ ਵੋਟ ਪਾ ਕੇ ਵਾਰਡ ਦੇ ਵਿਕਾਸ ਲਈ ਅੱਗੇ ਲਿਆਉਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਵਾਰਡ ਦੇ ਲੋਕਾਂ ਨੂੰ ਸਿਰਫ਼ ਵਾਅਦੇ ਹੀ ਮਿਲੇ ਹਨ, ਪਰ ਜ਼ਮੀਨੀ ਪੱਧਰ ਤੱਕ ਕੋਈ ਬੁਨਿਆਦੀ ਢਾਂਚਾ ਨਹੀਂ ਪਹੁੰਚਿਆ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਵਾਰਡ ਨੰਬਰ 11 ਵਿਚ ਬਦਲਾਅ ਦੀ ਲਹਿਰ ਹੈ ਤੇ ਲੋਕ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਵੱਡੇ ਬਹੁਮਤ ਨਾਲ ਜਿੱਤਦੀ ਹੈ ਤਾਂ ਪੂਰੇ ਇਲਾਕੇ ਨੂੰ ਇਕ ਮਾਡਲ ਵਾਰਡ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਮੌਕੇ ਉਮੀਦਵਾਰ ਸੁਰਿੰਦਰ ਕੌਰ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਲਾਭ ਸਿੱਧੇ ਤੌਰ ਤੇ ਵਾਰਡ ਦੇ ਹਰ ਪਰਿਵਾਰ ਤੱਕ ਪਹੁੰਚਾਏ ਜਾਣਗੇ ਅਤੇ ਦਿਨ ਰਾਤ ਨਿਰੰਤਰ ਨਿਸ਼ਕਾਮ ਸੇਵਾ ਕੀਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲਵਪ੍ਰੀਤ ਸਿੰਘ ਪੀਏ , ਅਕਾਸ਼ਦੀਪ ਸਿੰਘ ਯੂਥ ਪ੍ਰਧਾਨ,ਨਰਿੰਦਰ ਸਿੰਘ ਖਿੰਡਾ, ਕੁਲਵਿੰਦਰ ਸਿੰਘ ਸੱਧੂਵਾਲ, ਗੁਰਵਿੰਦਰ ਕੌਰ ਮੁਟਕਰਾਮ ਵਾਲਾ, ਸੰਨੀ ਰਤੜਾ ,ਬਲਾਕ ਪ੍ਰਧਾਨ ਦਲਪ੍ਰੀਤ ਸਿੰਘ, ਮਲਕੀਤ ਕੌਰ, ਪ੍ਰਿੰਸੀਪਲ ਮੋਹਨ ਸਿੰਘ, ਰਜਿੰਦਰ ਸਿੰਘ ,ਅਮਰੀਕ ਸਿੰਘ, ਪਰਮਜੀਤ ਸਿੰਘ ਪ੍ਰਧਾਨ, ਤਰਲੋਕ ਸਿੰਘ, ਹਰਦੀਪ ਸਿੰਘ, ਹਰਮੀਤ ਸਿੰਘ, ਗੁਰਦੇਵ ਸਿੰਘ ਫੌਜੀ, ਮਨਪ੍ਰੀਤ ਸਿੰਘ, ਕੁਲਵੰਤ ਕੌਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।