ਡੀਸੀ ਦਫ਼ਤਰ ਕਪੂਰਥਲਾ ਮਨਿਸਟਰੀਅਲ ਸਟਾਫ ਦੀ ਹੋਈ ਚੋਣ, ਹਰਪ੍ਰੀਤ ਸਿੰਘ ਸੰਧੂ ਬਣੇ ਜ਼ਿਲ੍ਹਾ ਪ੍ਰਧਾਨ
ਮੀਟਿੰਗ ਵਿੱਚ ਨਰਿੰਦਰ ਸਿੰਘ ਚੀਮਾ, ਸਰਦਾਰ ਗੁਰਵਿੰਦਰ ਸਿੰਘ ਵਿਰਕ ਅਤੇ ਸਤਵੀਰ ਸਿੰਘ ਚੰਦੀ ਦੀ ਮੌਜੂਦਗੀ ਵਿੱਚ ਸਮੂਹ ਕਰਮਚਾਰੀਆਂ ਨੇ ਹਰਪ੍ਰੀਤ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਸੁਖਜਿੰਦਰ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ ਚੁਣਿਆ। ਸਮੂਹ ਹਾਜ਼ਰ ਮੈਂਬਰਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਵਾਗਤ ਕੀਤਾ।
Publish Date: Fri, 16 Jan 2026 02:59 PM (IST)
Updated Date: Fri, 16 Jan 2026 03:01 PM (IST)
ਸੁਖਪਾਲ ਸਿੰਗ ਹੁੰਦਲ, ਕਪੂਰਥਲਾ: ਅੱਜ ਡੀਸੀ ਦਫ਼ਤਰ ਕਪੂਰਥਲਾ ਦੀ ਸਿਰਮੌਰ ਜਥੇਬੰਦੀ 'ਮਨਿਸਟਰੀਅਲ ਸਟਾਫ' ਦੇ ਸਮੂਹ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਸੰਪੰਨ ਹੋਈ। ਇਸ ਮੀਟਿੰਗ ਦੌਰਾਨ ਸੈਸ਼ਨ 2026-27 ਲਈ ਜਥੇਬੰਦੀ ਦੀ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।
ਮੀਟਿੰਗ ਵਿੱਚ ਨਰਿੰਦਰ ਸਿੰਘ ਚੀਮਾ, ਸਰਦਾਰ ਗੁਰਵਿੰਦਰ ਸਿੰਘ ਵਿਰਕ ਅਤੇ ਸਤਵੀਰ ਸਿੰਘ ਚੰਦੀ ਦੀ ਮੌਜੂਦਗੀ ਵਿੱਚ ਸਮੂਹ ਕਰਮਚਾਰੀਆਂ ਨੇ ਹਰਪ੍ਰੀਤ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਸੁਖਜਿੰਦਰ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ ਚੁਣਿਆ। ਸਮੂਹ ਹਾਜ਼ਰ ਮੈਂਬਰਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਵਾਗਤ ਕੀਤਾ।
ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ ਦਾ ਐਲਾਨ
ਨਵ-ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਨੇ ਆਪਣੀ ਚੋਣ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਾਰੀਆਂ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਉਣਗੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਹੇਠ ਲਿਖੇ ਮੁੱਦਿਆਂ 'ਤੇ ਜ਼ੋਰ ਦਿੱਤਾ: ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ। ਡੀ.ਏ. (ਮਹਿੰਗਾਈ ਭੱਤਾ) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣਾ। ਪੰਜਾਬ ਸਰਕਾਰ 'ਤੇ ਦਬਾਅ ਬਣਾ ਕੇ ਹੋਰ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨਾ।
ਮੀਟਿੰਗ ਵਿੱਚ ਹਾਜ਼ਰ ਮੈਂਬਰ
ਇਸ ਮੌਕੇ ਰਣਜੀਤ ਸਿੰਘ ਸੈਣੀ, ਜਗਤਾਰ ਸਿੰਘ, ਚਤਰ ਸਿੰਘ, ਗੁਰਦੀਪ ਸਿੰਘ, ਦਵਿੰਦਰ ਪਾਲ ਸਿੰਘ ਅਹੂਜਾ, ਸੁਖਜਿੰਦਰ ਪਾਲ ਗੋਲਡੀ, ਸਰਿਤਾ ਬਹਿਲ, ਲਵਲੀਨ ਕੌਰ, ਜਗਦੀਪ ਕੁਮਾਰ, ਰਘੂ ਕੁਮਾਰ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ ਅਤੇ ਨਰਿੰਦਰ ਭੱਲਾ ਸਮੇਤ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।