ਦਿਨ ਵੇਲੇ ਬਿਜਲੀ ਸਪਲਾਈ ਦਿੱਤੀ ਜਾਵੇਗੀ
ਦਿਨ ਵੇਲੇ ਬਿਜਲੀ ਸਪਲਾਈ ਦਿੱਤੀ ਜਾਵੇਗੀ
Publish Date: Mon, 27 Apr 2026 08:53 PM (IST)
Updated Date: Mon, 27 Apr 2026 08:55 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਉਪ ਮੁਖ ਇੰਜੀਨੀਅਰ/ਵੰਡ ਪਾਵਰਕਾਮ ਹਲਕਾ ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਬਿਜਲੀ ਖਪਤਕਾਰਾ ਨੂੰ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਦੱਸਿਆ ਜਾਂਦਾ ਹੈ ਕਿ ਟਿਊਬਵੈਲ ਕੁਨੈਕਸ਼ਨਾਂ ਵਾਲੇ ਖਪਤਕਾਰਾਂ ਨੂੰ ਕਣਕ ਦਾ ਸੀਜ਼ਨ ਖਤਮ ਹੋਣ ਕਰਕੇ ਅੱਜ ਮਿਤੀ 27 ਅਪ੍ਰੈਲ ਤੋਂ ਦਿਨ ਵੇਲੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਹ ਬਿਜਲੀ ਸਪਲਾਈ 4 ਘੰਟੇ ਦੀ ਜਗ੍ਹਾ 5 ਘੰਟੇ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੂਹ ਖਪਤਕਾਰਾਂ ਨੂੰ ਮੌਜੂਦਾ ਸਮੇਂ ਵਿਚ ਲੱਗ ਰਹੇ ਪਾਵਰਕਟ ਵਿਚ 1 ਮਈ 2026 ਤੋਂ ਬਿਨ੍ਹਾਂ ਕਿਸੇ ਪਾਵਰਕਟ ਦੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।