ਨਿਰਮਲ ਸਿੰਘ ਸ਼ੇਰਪੁਰ ਸੱਦਾ ਦੇ ਜੀਜਾ ਜੀ ਬਲਕਾਰ ਸਿੰਘ ਨਸੀਰੇਵਾਲ ਨੂੰ ਅੰਤਿਮ ਅਰਦਾਸ ਮੌਕੇ ਭਾਵੁਕ ਸ਼ਰਧਾਂਜਲੀਆਂ
ਨਿਰਮਲ ਸਿੰਘ ਸ਼ੇਰਪੁਰ ਸੱਦਾ ਦੇ ਜੀਜਾ ਜੀ ਬਲਕਾਰ ਸਿੰਘ ਨਸੀਰੇਵਾਲ ਨੂੰ ਅੰਤਿਮ ਅਰਦਾਸ ਮੌਕੇ ਭਾਵੁਕ ਸ਼ਰਧਾਂਜਲੀਆਂ
Publish Date: Thu, 30 Apr 2026 06:03 PM (IST)
Updated Date: Thu, 30 Apr 2026 06:07 PM (IST)

ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਬੀਤੇ ਦਿਨੀਂ ਨਿਰਮਲ ਸਿੰਘ ਸ਼ੇਰਪੁਰ ਸੱਧਾ ਸੂਬਾ ਆਗੂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸਦੀਵੀਂ ਵਿਛੋੜਾ ਦੇ ਗਏ ਜੀਜਾ ਜੀ ਬਲਕਾਰ ਸਿੰਘ ਨਸੀਰੇਵਾਲ ਦੀ ਅੰਤਿਮ ਅਰਦਾਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਹਾਜ਼ਰੀ ਭਰਕੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਵਾਲਮੀਕਿ ਆਸ਼ਰਮ ਸ੍ਰੀ ਅੰਮ੍ਰਿਤਸਰ ਦੇ ਚੇਅਰਮੈਨ ਸਾਹਿਬ, ਸੰਤ ਬਾਬਾ ਪ੍ਰਗਟ ਨਾਥ ਰਹੀਮਪੁਰ ਵਾਲੇ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਵਿੰਦਰ ਸਿੰਘ ਭੁੱਲਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਕ੍ਰਾਂਤੀ ਸੈਨਾ ਦੇ ਆਗੂ ਅਸ਼ੋਕ ਕੁਮਾਰ ਸੋਢੀ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂ ਵਿਕਾਸ ਮੋਮੀ ਸਮੇਤ ਹੋਰਾਂ ਨੇ ਮਰਹੂਮ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ । ਇਸ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕਸ਼ਮੀਰਾ ਸਿੰਘ ਭੰਡਾਲ, ਸਰਪੰਚ ਬਲਵੀਰ ਸਿੰਘ ਨਸੀਰੇਵਾਲ, ਨੰਬਰਦਾਰ ਬਲਵਿੰਦਰ ਸਿੰਘ ਅਤੇ ਹੋਰ ਗ੍ਰਾਮੀਣ ਭਾਰੀ ਗਿਣਤੀ ਵਿੱਚ ਮੌਜੂਦ ਸਨ । ਆਗੂਆਂ ਨੇ ਮਰਹੂਮ ਦੀ ਸਾਦਗੀਪੂਰਨ ਅਤੇ ਸੇਵਾਮਈ ਜ਼ਿੰਦਗੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲੇ ਜਾਣ ਨੂੰ ਸਮਾਜ ਲਈ ਵੱਡਾ ਘਾਟਾ ਕਰਾਰ ਦਿੱਤਾ।