ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਇਆ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਇਆ
Publish Date: Thu, 07 May 2026 08:11 PM (IST)
Updated Date: Thu, 07 May 2026 08:14 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਉਚੇਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਸਕਿੰਦਰ ਕੌਰ ਬਰਾੜ ਦੀ ਯੋਗ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 13 ਵਿਦਿਆਰਥੀਆਂ ਨੇ ਭਾਗ ਲਿਆ। ਲੇਖ ਮੁਕਾਬਲੇ ਵਿਚ ਬੀਏ ਸਮੈਸਟਰ ਛੇਵਾਂ ਦੀ ਵਿਦਿਆਰਥਣ ਖ਼ੁਸ਼ੀ ਕੁਮਾਰੀ ਨੇ ਪਹਿਲਾ, ਐੱਮਏ ਅੰਗਰੇਜ਼ੀ ਸਮੈਸਟਰ ਚੌਥਾ ਦੇ ਵਿਦਿਆਰਥੀ ਰਵਿੰਦਰ ਕੁਮਾਰ ਨੇ ਦੂਜਾ ਤੇ ਬੀਏ ਸਮੈਸਟਰ ਚੌਥਾ ਦੇ ਵਿਦਿਆਰਥੀ ਕੇਸ਼ਵ ਨੇ ਤੀਜਾ ਸਥਾਨ ਹਾਸਲ ਕੀਤਾ। ਮੈਡਮ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਡਾ. ਜਗਜੀਤ ਸਿੰਘ ਤੇ ਕੁਲਵਿੰਦਰ ਕੁਮਾਰ ਨੇ ਬਤੌਰ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਉਪ-ਪ੍ਰਿੰਸੀਪਲ ਸਨੇਹ ਸ਼ਰਮਾ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।