ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਕਰਵਾਏ ਮੁਕਾਬਲੇ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲਾ ਕਰਵਾਇਆ
Publish Date: Mon, 04 May 2026 05:43 PM (IST)
Updated Date: Tue, 05 May 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ: ਡੀਪੀਆਈ ਚੰਡੀਗੜ੍ਹ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਅਤੇ ਕਾਲਜ ਪ੍ਰਿੰਸੀਪਲ ਮੈਡਮ ਸਕਿੰਦਰ ਕੌਰ ਦੀ ਰਾਹਨੁਮਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਬੀਤੇ ਦਿਨੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਲੇਖ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿੱਚ ਕਾਲਜ ਦੇ 13 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਉਪਰੋਕਤ ਲੇਖ ਮੁਕਾਬਲੇ ਵਿੱਚੋਂ ਬੀ.ਏ. ਸਮੈਸਟਰ ਛੇਵਾਂ ਦੀ ਵਿਦਿਆਰਥਣ ਖੁਸ਼ੀ ਕੁਮਾਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਐੱਮ.ਏ.(ਅੰਗਰੇਜ਼ੀ) ਸਮੈਸਟਰ ਚੌਥਾ ਦੇ ਵਿਦਿਆਰਥੀ ਰਵਿੰਦਰ ਕੁਮਾਰ ਨੇ ਦੂਜਾ ਸਥਾਨ ਹਾਸਲ ਕੀਤਾ। ਬੀ.ਏ ਸਮੈਸਟਰ ਚੌਥਾ ਦੇ ਵਿਦਿਆਰਥੀ ਕੇਸ਼ਵ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਡਾ. ਜਗਜੀਤ ਸਿੰਘ (ਪ੍ਰੋਫੈਸਰ, ਪੰਜਾਬੀ ਵਿਭਾਗ) ਅਤੇ ਕੁਲਵਿੰਦਰ ਕੁਮਾਰ (ਪ੍ਰੋਫੈਸਰ, ਪੋਲੀਟੀਕਲ ਸਾਇੰਸ ਵਿਭਾਗ) ਨੇ ਇਸ ਲੇਖ ਮੁਕਾਬਲੇ ਵਿੱਚ ਬਤੌਰ ਜੱਜ ਸਾਹਿਬਾਨ ਆਪਣੀ ਨਿਰਪੱਖ ਭੂਮਿਕਾ ਨਿਭਾਈ । ਇਤਿਹਾਸ ਵਿਭਾਗ ਦੇ ਮੁਖੀ ਸ਼੍ਰੀਮਤੀ ਰਸ਼ਮੀ ਵਿਰਕ ਅਤੇ ਡਾ. ਅੰਮ੍ਰਿਤ ਕੌਰ ਨੇ ਇਸ ਲੇਖ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।