ਹਰੇਕ ਗੁਰਸਿੱਖ ਅੰਮ੍ਰਿਤਧਾਰੀ ਹੋ ਕੇ ਜੀਵੇ : ਜਾਂਗਲਾ
ਹਰ ਇਕ ਗੁਰਸਿੱਖ ਨੂੰ ਅੰਮ੍ਰਿਤਧਾਰੀ ਹੋ ਕੇ ਜਿਉਣਾ ਚਾਹੀਦਾ : ਢਾਡੀ ਗੋਰੀ ਜਾਂਗਲਾ
Publish Date: Wed, 06 May 2026 08:47 PM (IST)
Updated Date: Wed, 06 May 2026 08:50 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੀਤੇ ਦਿਨੀਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ (ਮਾਰਕਾ ਅਲਕੋਨਾ) ਇਟਲੀ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਸੁਚੱਜੀ ਅਗਵਾਈ ਤਹਿਤ ਸਜਾਇਆ ਗਿਆ, ਜਿਸ ਵਿੱਚ ਹੋਰ ਰਾਗੀ ਢਾਡੀ ਕਵੀਸ਼ਰੀ ਜਥਿਆਂ ਤੋਂ ਇਲਾਵਾ ਗੁਰਜੀਤ ਸਿੰਘ ਗੌਰੀ ਜਾਂਗਲਾ ਦੇ ਪੰਥਕ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਸਿੱਖ ਸੰਗਤ ਨੂੰ ਅੰਮ੍ਰਿਤਧਾਰੀ ਹੋ ਕੇ ਜੀਵਨ ਜਿਊਣ ਦੀ ਪ੍ਰੇਰਣਾ ਦਿੱਤੀ। ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰਦਿਆਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਸਮਾਪਤੀ ਉਪਰੰਤ ਗੁਰਦੁਆਰਾ ਕਮੇਟੀ ਦੇ ਸੁਖਵਿੰਦਰ ਸਿੰਘ ਬਾਬਾ, ਸਹਿਜਪ੍ਰੀਤ ਸਿੰਘ, ਲਖਬੀਰ ਸਿੰਘ ਬੀਸਲਾ ਮੁਕੰਦਪੁਰ, ਮਹਿੰਦਰ ਸਿੰਘ, ਰੇਸ਼ਮ ਸਿੰਘ, ਮਨਿੰਦਰ ਸਿੰਘ ਨੇ ਸਮੁੱਚੇ ਢਾਡੀ ਜਥੇ ਗੁਰਜੀਤ ਸਿੰਘ ਜਾਂਗਲਾ, ਬੂਟਾ ਸਿੰਘ ਸੁੰਨੜ, ਗੁਰਪ੍ਰੀਤ ਸਿੰਘ ਮੌਜੀ, ਸਿਮਰਨਜੀਤ ਸਿੰਘ ਸੁੰਨੜ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਢਾਡੀ ਜਥੇ ਦਾ ਧੰਨਵਾਦ ਕੀਤਾ।