ਅਰਮਾਨਪ੍ਰੀਤ ਸਿੰਘ ਤੇ ਅਨਮੋਲਪ੍ਰੀਤ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ
ਅਰਮਾਨਪ੍ਰੀਤ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 05 May 2026 08:09 PM (IST)
Updated Date: Tue, 05 May 2026 08:11 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਕਪੂਰਥਲਾ ਸਹੋਦਿਆ ਇੰਟਰ ਸਕੂਲ ਵੱਲੋਂ ਅਨੰਦ ਪਬਲਿਕ ਸਕੂਲ ਕਪੂਰਥਲਾ ਵਿਖੇ ਡਿਜੀਟਲ ਸਟੋਰੀ ਟੈਲਿੰਗ ਕੰਪਟੀਸ਼ਨ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਕਪੂਰਥਲਾ ਜ਼ਿਲ੍ਹੇ ਦੇ 14 ਸਕੂਲਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਤੇ ਅਨਮੋਲਪ੍ਰੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ। ਕਪੂਰਥਲਾ ਸਹੋਦਿਆ ਇੰਟਰ ਸਕੂਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫੀ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮਿਸ ਮ੍ਰਿਨਾਲਨੀ ਨੇ ਕੰਪੀਟੀਸ਼ਨ ਦੀ ਤਿਆਰੀ ਕਰਵਾਉਣ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ। ਪ੍ਰਿੰਸੀਪਲ ਮੈਡਮ ਮੋਨਾ ਘਈ ਵੱਲੋਂ ਜੇਤੂ ਵਿਦਿਆਰਥੀਆਂ ਤੇ ਮਿਸ ਮ੍ਰਿਨਾਲਨੀ ਦਾ ਸਕੂਲ ਪੁਹੰਚਣ ’ਤੇ ਵਿਸ਼ੇਸ਼ ਸਨਮਾਨ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਕਲਾ ਤੇ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ। ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਕਿਹਾ ਕਿ ਇਸ ਵਧੀਆ ਨਤੀਜੇ ਦਾ ਸਿਹਰਾ ਬੱਚਿਆਂ ਤੇ ਸਟਾਫ਼ ਦੀ ਸਮੁੱਚੀ ਮਿਹਨਤ ਨੂੰ ਜਾਂਦਾ ਹੈ। ਇਸ ਮੌਕੇ ਵਾਇਸ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਸਕੂਲ ਦੀ ਪ੍ਰਿੰਸੀਪਲ ਮੈਡਮ ਮਧੂ ਸ਼ਰਮਾ ਜੂਨੀਅਰ ਵਿੰਗ, ਸਕੂਲ ਦੇ ਕੋਆਰਡੀਨੇਟਰਸ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।