ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅਕਾਲ ਗਲੈਕਸੀ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Mon, 27 Apr 2026 07:56 PM (IST)
Updated Date: Mon, 27 Apr 2026 07:58 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅਕਾਲ ਗਲੈਕਸੀ ਕਾਨਵੈਂਟ ਸਕੂਲ, ਸੁਲਤਾਨਪੁਰ ਲੋਧੀ ਵਿਚ ਪ੍ਰਿੰਸੀਪਲ ਮੋਨਾ ਘਈ ਦੀ ਅਗਵਾਈ ਵਿਚ ਸਕੂਲ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਇਕ ਗਰੁੱਪ ਨੇ 24.04.2026 ਤੋਂ 26.04.2026 ਤੱਕ ਸੀਟੀ ਵਰਲਡ ਸਕੂਲ ਜਲੰਧਰ ਵਿਚ ਹੋਈ ਤਿੰਨ ਦਿਨਾਂ ਦੀ ਮੌਡਰਨ ਯੂਨਾਈਟਿਡ ਨੇਸ਼ਨਜ਼ ਕਾਨਫਰੰਸ ਵਿਚ ਭਾਗ ਲਿਆ, ਜਿਸ ਵਿਚ ਕਪੂਰਥਲਾ ਤੇ ਜਲੰਧਰ ਜ਼ਿਲ੍ਹੇ ਦੇ 40 ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕਾਨਫਰੰਸ ਵਿਚ ਅਮਨ ਅਰੋੜਾ ਵਿਧਾਇਕ ਆਮ ਆਦਮੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਕਾਨਫਰੰਸ ਵਿਚ ਵਿਦਿਆਰਥੀਆਂ ਨੇ ਐੱਮਯੂਐੱਨ ਅਧੀਨ ਬਣਾਈਆਂ ਵੱਖ-ਵੱਖ ਕਮੇਟੀਆਂ ਵਿਚ ਹਿੱਸਾ ਲਿਆ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਤਰਕਸ਼ੀਲ ਸੋਚ ਵਿਕਸਿਤ ਕਰਨ ਤੇ ਵਿਸ਼ਵ ਪੱਧਰੀ ਮਸਲਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ । ਪ੍ਰਿੰਸੀਪਲ ਮੈਡਮ ਮੋਨਾ ਘਈ ਨੇ ਵਿਦਿਆਰਥੀਆਂ ਤੇ ਅਧਿਆਪਕ ਮਿਸਟਰ ਸੁਨੀਲ ਦੱਤ ਕਾਲੀਆ, ਮੈਡਮ ਸ਼ਾਈਨਜੋਤ ਕੌਰ ਤੇ ਮੈਡਮ ਸਲੋਨੀ ਅਰੋੜਾ ਦਾ ਸਕੂਲ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਮੋਨਾ ਘਈ ਵੱਲੋਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਟਸ਼ਨਜ਼ ਦੇ ਮੈਨੇਜ਼ਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਕੋਰਆਰਡੀਨੇਟਰਸ, ਹਾਊਸ ਇੰਚਾਰਜ, ਐਕਟਵਿਟੀ ਇੰਚਾਰਜ ਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।