ਬੇਬੇ ਨਾਨਕੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਬੀ.ਏ. ਅਤੇ ਬੀ.ਐੱਸ.ਸੀ. ਦੂਜੇ ਸਾਲ ਦਾ ਸ਼ਾਨਦਾਰ ਨਤੀਜਾ
Publish Date: Sat, 02 May 2026 08:23 PM (IST)
Updated Date: Sat, 02 May 2026 08:26 PM (IST)

ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ, ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਤੇ ਪ੍ਰੋ. ਡਾ. ਸਰੋਜ ਅਰੋੜਾ, ਡੀਨ ਕਾਲਜ ਵਿਕਾਸ ਕੌਂਸਲ ਦੀ ਅਗਵਾਈ ਵਿਚ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਬੀਏ ਤੇ ਬੀਐੱਸਸੀ ਦੂਜੇ ਸਾਲ (ਤੀਜਾ ਸਮੈਸਟਰ) ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਵਿਦਿਆਰਥੀਆਂ ਨੇ ਆਪਣੇ ਉੱਤਮ ਪ੍ਰਦਰਸ਼ਨ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਦਸੰਬਰ 2025 ਵਿਚ ਹੋਈਆਂ ਪ੍ਰੀਖਿਆ ਵਿਚ ਬੀਏ ਤੀਜੇ ਸਮੈਸਟਰ ਦੀ ਵਿਦਿਆਰਥਣ ਕਿਰਨਜੀਤ ਕੌਰ ਨੇ 7.78 ਐੱਸਜੀਪੀਏ ਪ੍ਰਾਪਤ ਕਰਕੇ ਪਹਿਲਾ, ਨਵਨੀਤ ਕੌਰ ਨੇ 7.73 ਐੱਸਜੀਪੀਏ ਨਾਲ ਦੂਜਾ ਤੇ ਸ਼ਰਨਪ੍ਰੀਤ ਕੌਰ ਨੇ 7.61 ਐੱਸਜੀਪੀਏ ਨਾਲ ਤੀਜਾ ਸਥਾਨ ਹਾਸਲ ਕਰਕੇ ਵਿਭਾਗ ਦਾ ਮਾਣ ਵਧਾਇਆ। ਇਸੇ ਤਰ੍ਹਾਂ ਬੀਐੱਸਸੀ ਤੀਜੇ ਸਮੈਸਟਰ ਦੀ ਹਰਮਨਪ੍ਰੀਤ ਕੌਰ ਨੇ 8.00 ਐੱਸਜੀਪੀਏ ਨਾਲ ਪਹਿਲਾ, ਮਨਦੀਪ ਕੌਰ ਨੇ 7.68 ਨਾਲ ਦੂਜਾ ਤੇ ਮਨਮੀਤ ਕੌਰ ਨੇ 7.36 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਗਿਆਨ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੇ ਲਗਾਤਾਰ ਮਾਰਗਦਰਸ਼ਨ ਦਾ ਨਤੀਜਾ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਸਖ਼ਤ ਮਿਹਨਤ, ਅਨੁਸ਼ਾਸਨ ਤੇ ਸਮਰਪਣ ਦਾ ਪ੍ਰਤੀਕ ਹਨ।